ਜ਼ਿਲ੍ਹਾ ਲੁਧਿਆਣਾ ਨੂੰ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਲਈ ਸਰਵੋਤਮ ਕਾਰਗੁਜ਼ਾਰੀ ਪੁਰਸਕਾਰ – ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਪ੍ਰਾਪਤ ਕੀਤਾ ਸਨਮਾਨ


District Ludhiana honored with Best Performance Award for Agriculture and Industrial Development

ਲੁਧਿਆਣਾ – ਖੇਤੀਬਾੜੀ ਅਤੇ ਉਦਯੋਗਿਕ ਖੇਤਰ ਵਿੱਚ ਲਾਮਿਸਾਲ ਪ੍ਰਦਰਸ਼ਨ ਕਰਨ ਬਦਲੇ ਜ਼ਿਲ੍ਹਾ ਲੁਧਿਆਣਾ ਨੂੰ ਸਰਵੋਤਮ ਕਾਰਗੁਜ਼ਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ।

ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਇੰਡੀਆ ਟੂ-ਡੇ ਗਰੁੱਪ ਵੱਲੋਂ ਕਰਵਾਏ ਗਏ ‘ਦਿ ਸਟੇਟ ਆਫ ਦਿ ਸਟੇਟ ਕੰਨਕਲੇਵ’ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਲੁਧਿਆਣਾ ਵੱਲੋਂ ਖੇਤੀਬਾੜੀ ਖੇਤਰ ਅਤੇ ਉਦਯੋਗਿਕ ਖੇਤਰ ਵਿੱਚ ਵਿਕਾਸ ਲਈ ਕੀਤੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੀ ਤਰ੍ਹਾਂ ਭਵਿੱਖ ਵਿੱਚ ਵੀ ਕੰਮ ਕਰਦਾ ਰਹੇਗਾ। ਦੱਸਣਯੋਗ ਹੈ ਕਿ ਇੰਡੀਆ ਟੂ-ਡੇ ਗਰੁੱਪ ਵੱਲੋਂ ਸੂਬੇ ਦੇ 2 ਸਾਲ ਵਿੱਚ ਹੋਏ ਵਿਕਾਸ ਸਬੰਧੀ ਇਹ ਕੰਨਕਲੇਵ ਕਰਵਾਈ ਗਈ ਸੀ ਜਿਸ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬੁੱਧੀਜੀਵੀਆਂ, ਮਾਹਿਰਾਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਹਿੱਸਾ ਲਿਆ।


LEAVE A REPLY