ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਚ ਗੈਂਗਸਟਰ ਦੇ ਭਰਾ ਨੂੰ ਕੀਤਾ ਗਿਰਫਤਾਰ, 25 ਲੱਖ ਰੁਪਏ ਦੀ ਹੈਰੋਇਨ ਕੀਤੀ ਬਰਾਮਦ


Drug Smuggler Arrested

ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਗੈਂਗਸਟਰ ਦੇ ਭਰਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 25 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਮਨਦੀਪ ਸਿੰਘ ਭੁੱਲਰ ਨੇ ਦੱੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਸ਼ਹੀਦ ਭਗਤ ਸਿੰਘ ਨਗਰ ਚੌਕੀ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਵਿਸ਼ਾਲ ਕੁਮਾਰ ਉਰਫ਼ ਗੋਲੂ ਵਾਸੀ ਪ੍ਰੀਤ ਨਗਰ ਦੁਗਰੀ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਾ ਭਰਾ ਗੁਰਮੀਤ ਸਿੰਘ ਮਿੱਕੀ ਗੈਂਗਸਟਰ ਗੋਰੂ ਬੱਚਾ ਦੇ ਗਰੋਹ ਦਾ ਸਰਗਰਮ ਮੈਂਬਰ ਹੈ ਅਤੇ ਉਸ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਮਾਮਲੇ ਦਰਜ ਹਨ |

ਉਨ੍ਹਾਂ ਦੱਸਿਆ ਕਿ ਵਿਸ਼ਾਲ ਆਪਣੇ ਭਰਾ ਗੁਰਮੀਤ ਸਿੰਘ ਮਿੱਕੀ ਵਲੋਂ ਜੇਲ੍ਹ ਵਿਚ ਚਲਾਏ ਜਾ ਰਹੇ ਨੈਟਵਰਕ ਤਹਿਤ ਇਹ ਨਸ਼ੀਲਾ ਪਦਾਰਥ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰਦਾ ਹੈ | ਉਨ੍ਹਾਂ ਦੱਸਿਆ ਕਿ ਵਿਸ਼ਾਲ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਹੈ | ਬੀਤੀ ਰਾਤ ਕਥਿਤ ਦੋਸ਼ੀ ਜੀ.ਐਨ.ਏ. ਕਾਲਜ ਨੇੜੇ ਜਾ ਰਿਹਾ ਸੀ ਕਿ ਪੁਲਿਸ ਵਲੋਂ ਲਗਾਏ ਨਾਕੇ ‘ਤੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ੳੱੁਥੋਂ ਭੱਜ ਪਿਆ | ਪੁਲਿਸ ਮੁਲਾਜ਼ਮਾਂ ਵਲੋਂ ਉਸ ਦਾ ਪਿੱਛਾ ਕਰਕੇ ਵਿਸ਼ਾਲ ਨੂੰ ਕਾਬੂ ਕਰ ਲਿਆ | ਕਾਬੂ ਕੀਤੇ ਕਥਿਤ ਦੋਸ਼ੀ ਪਾਸੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਜੀ ਬਾਜ਼ਾਰ ਵਿਚ ਕੀਮਤ 25 ਲੱਖ ਰੁਪਏ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਪਹਿਲਾਂ ਵੀ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਜਾ ਚੱੁਕਾ ਹੈ | ਪਰ ਉਹ ਜ਼ਮਾਨਤ ‘ਤੇ ਜੇਲ੍ਹ ਵਿਚੋਂ ਬਾਹਰ ਆ ਗਿਆ | ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

  • 2.4K
    Shares

LEAVE A REPLY