LOC ਨੇੜੇ ਹੋਇਆ ਧਮਾਕਾ, 8 ਫ਼ੌਜੀ ਫੱਟੜ


 

Indian Army

ਕੰਟਰੋਲ ਰੇਖਾ ਨੇੜੇ ਗਸ਼ਤ ਕਰ ਰਹੇ ਜਵਾਨਾਂ ਦੀ ਟੁਕੜੀ ਦੇ ਧਮਾਕੇ ਦੀ ਲਪੇਟ ਵਿੱਚ ਆਉਣ ਕਾਰਨ ਅੱਠ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਧਮਾਕਾ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਵਾਪਰਿਆ।

ਪਹਿਲਾਂ ਖ਼ਬਰ ਆਈ ਸੀ ਕਿ ਇਸ ਧਮਾਕੇ ਵਿੱਚ ਇੱਕ ਜਵਾਨ ਦੀ ਮੌਤ ਹੋ ਗਈ ਹੈ, ਪਰ ਬਾਅਦ ਵਿੱਚ ਫ਼ੌਜ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਹ ਜਵਾਨ ਨਾਜ਼ੁਕ ਹਾਲਤ ਵਿੱਚ ਹੈ। ਸਾਰੇ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ।


LEAVE A REPLY