ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸਾਹਮਣੇ ਖੜਾ ਹੋਇਆ ਨਵਾਂ ਪੁਆੜਾ, ਐਫਆਈਆਰ ਹੋਈ ਦਰਜ


 

 

Navjot-Singh-Sidhu
ਬਿਹਾਰ ਦੇ ਕਟਿਹਾਰ ਵਿੱਚ ਮੁਸਲਮਾਨਾਂ ਨੂੰ ਇੱਕਜੁਟ ਹੋਣ ਦਾ ਸੱਦਾ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਮਹਿੰਗਾ ਪੈ ਗਿਆ ਹੈ। ਸਿੱਧੂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਦੇਣ ਦੀ ਕੀਤੀ ਅਪੀਲ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਧੂ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ।

ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ੍ਰੀਨਿਵਾਸ ਨੇ ਦੱਸਿਆ ਕਿ ਸਿੱਧੂ ਖਿਲਾਫ਼ ਧਾਰਾ 123(3) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਧਾਰਾ ਉਮੀਦਵਾਰਾਂ ਵੱਲੋਂ ਭਾਰਤੀ ਨਾਗਰਿਕਾਂ ਵਿੱਚ ਧਰਮ, ਜਾਤੀ, ਫਿਰਕੇ ਤੇ ਭਾਸ਼ਾ ਦੇ ਅਧਾਰ ਤੇ ਨਫਰ਼ਤ ਤੇ ਦੁਸ਼ਮਣੀ ਦੀ ਭਾਵਨਾ ਵਧਾਉਣ ਦੀਆਂ ਕੋਸ਼ਿਸ਼ਾਂ ਤੇ ਰੋਕ ਲਾਉਂਦੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜ੍ਹਾ ਹੋ ਗਿਆ ਸੀ। ਸਿੱਧੂ ਨੇ ਵਿਰੋਧੀ ਮਹਾਂਗੱਠਜੋੜ ਵਿੱਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿੱਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿੱਚ ਕਰਵਾਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ।

ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ਜਿੱਥੋਂ ਏਆਈਐਮਆਈਐਮ ਨੇ ਆਪਣਾ ਉਮੀਦਵਾਰ ਉਤਾਰਿਆ ਹੈ, ਵੱਲ ਇਸ਼ਾਰਾ ਕਰਦਿਆਂ ਸਿੱਧੂ ਨੇ ਕਿਹਾ ਕਿ ਇੱਥੇ ਓਵੈਸੀ ਜਿਹੇ ਲੋਕਾਂ ਨੂੰ ਲਿਆ ਕੇ ਵਿਰੋਧੀ ਸਥਾਨਕ ਲੋਕਾਂ ਨੂੰ ਵੰਡ ਕੇ ਜਿੱਤਣਾ ਲੋਚਦੇ ਹਨ। ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਇੱਥੇ ਘੱਟਗਿਣਤੀ ਭਾਈਚਾਰਾ ਬਹੁਗਿਣਤੀ ਵਿਚ ਹੈ। ਉਨ੍ਹਾਂ ਕਿਹਾ ਕਿ ਜੇ ਸਾਰਿਆਂ ਨੇ ਇਕਜੁੱਟ ਹੋ ਕੇ ਵੋਟ ਪਾਈ ਤਾਂ ਸਭ ਪਲਟ ਜਾਵੇਗਾ।


LEAVE A REPLY