ਲੁਧਿਆਣਾ ਚ ਅਵਤਾਰ ਸਿੰਘ ਮੱਕੜ ਨੂੰ ਮਨਾਉਣ ਪੁੱਜੇ ਮਜੀਠੀਆ ਤੇ ਸੁਖਬੀਰ, ਬੰਦ ਕਮਰੇ ਵਿੱਚ ਹੋਈ ਮੀਟਿੰਗਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਸਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਯਾਦ ਰਹੇ ਕਿ ਅਵਤਾਰ ਸਿੰਘ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੇ ਮੀਡੀਆ ਵਿੱਚ ਵੀ ਸੁਖਬੀਰ ਬਾਦਲ ਦੀ ਕਾਰਜਸ਼ੈਲੀ ਦਾ ਵਿਰੋਧ ਕੀਤਾ ਸੀ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਤੇ ਅਵਤਾਰ ਸਿੰਘ ਮੱਕੜ ਵਿਚਾਲੇ ਬੰਦ ਕਮਰੇ ਵਿੱਚ ਕਰੀਬ 20 ਮਿੰਟ ਤਕ ਗੱਲਬਾਤ ਹੋਈ। ਸੁਖਬੀਰ ਬਾਦਲ ਤੇ ਮਜੀਠੀਆ ਨੇ ਕਿਹਾ ਕਿ 7 ਨੂੰ ਪਟਿਆਲਾ ਵਿੱਚ ਹੋਣ ਜਾ ਰਹੀ ਰੈਲੀ ਵਿੱਚ ਲੋਕਾਂ ਦੀ ਜਿੱਤ ਹੋਏਗੀ। ਲੋਕ ਪਟਿਆਲਾ ਦੇ ਕਿਲ੍ਹੇ ਨੂੰ ਹਿਲਾ ਦੇਣਗੇ। ਲੋਕਾਂ ਨਾਲ ਜੋ ਝੂਠ ਬੋਲਿਆ ਗਿਆ ਤੇ ਉਨ੍ਹਾਂ ਨੂੰ ਧੋਖਾ ਦਿੱਤਾ ਗਿਆ ਹੈ, ਲੋਕ ਉਸ ਦਾ ਜਵਾਬ ਦੇਣਗੇ।

ਸੁਖਬੀਰ ਬਾਦਲ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨਸ਼ਾ ਖਤਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਤੇ ਦੂਜੇ ਪਾਸੇ ਅਫੀਮ ਦੀ ਖੇਤੀ ਕਰਨ ਦੀ ਗੱਲ ਕਰ ਰਹੀ ਹੈ। ਨਸ਼ਾ ਖਤਮ ਕਰਨ ਲਈ ਸੀਐਮ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ।

ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਨੇ ਕੈਪਟਨ ਸਰਕਾਰ ਨੂੰ ਜੋ 4 ਨੰਬਰ ਦਿੱਤੇ ਹਨ, ਉਹ ਬਹੁਤ ਜ਼ਿਆਦਾ ਹਨ। ਉਨ੍ਹਾਂ ਨੂੰ ਇਸ ਤੋਂ ਵੀ ਘੱਟ ਨੰਬਰ ਦੇਣੇ ਚਾਹੀਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਸੀ।


LEAVE A REPLY