ਵਿਆਹ ਤੋਂ ਘਰ ਆ ਰਹੇ ਪਰਿਵਾਰ ਨਾਲ ਹੋਇਆ ਵੱਡਾ ਹਾਦਸਾ – ਚਾਰ ਦੀ ਮੌਤ, ਇੱਕ ਗੰਭੀਰ ਜ਼ਖਮੀ


 

ਹਾਦਸੇ ਵਿੱਚ ਗੱਡੀ ‘ਚ ਸਵਾਰ ਪੰਜ ਜਣਿਆਂ ਵਿੱਚੋਂ ਚਾਰ ਦੀ ਮੌਤ ਹੋ ਗਈ ਜਦਕਿ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਗੱਡੀ ਵਿੱਚ ਸਵਾਰ ਲੋਕ ਕਿਸੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਜਾਣਕਾਰੀ ਮੁਤਾਬਕ ਮੌਕੇ ‘ਤੇ ਮੌਜੂਦ ਲੋਕਾਂ ਨੂੰ ਜਦੋਂ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਟ੍ਰੈਕਟਰ ਮੰਗਵਾ ਕੇ ਗੱਡੀ ਖਿੱਚ ਕੇ ਬਾਹਰ ਕੱਢੀ ਤੇ ਜ਼ਖ਼ਮੀ ਸਵਾਰੀਆਂ ਨੂੰ ਹਸਪਤਾਲ ਪਹੁੰਚਾਇਆ।

ਹਸਪਤਾਲ ਜਾਂਦਿਆਂ 4 ਜਣਿਆਂ ਦੀ ਮੌਤ ਹੋ ਗਈ ਸੀ ਮਾਮਲੇ ਬਾਰੇ ਪੁਲਿਸ ਨੂੰ ਵੀ ਸੂਚਨਾ ਭੇਜ ਦਿੱਤੀ ਗਈ ਸੀ। ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਘਟਨਾ ਸਥਾਨ ਦਾ ਦੌਰਾ ਕੀਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


LEAVE A REPLY