ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੇ ਹਰਿਆਣਾ ਦੀ ਸੰਗਤ ਲਈ ਫਰੀ ਬੱਸ ਸੇਵਾ


Golden Temple

ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਫਰੀ ਬੱਸ ਸੇਵਾ ਸ਼ੁਰੂ ਕੀਤੀ ਹੈ। ਸ਼੍ਰੋਮਣੀ ਕਮੇਟੀ ਦੀਆਂ ਏਸੀ ਬੱਸਾਂ ਸ਼ਰਧਾਲੂਆਂ ਨੂੰ ਮਾਝਾ, ਮਾਲਵਾ ਤੇ ਦੁਆਬਾ ਵਿੱਚੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਲੈ ਕੇ ਆਉਣਗੀਆਂ। ਇਹ ਸੇਵਾ ਉਨ੍ਹਾਂ ਲੋਕਾਂ ਲਈ ਹੈ ਜੋ ਆਰਥਿਕ ਥੋੜਾਂ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਨਹੀਂ ਕਰ ਪਾਉਂਦੇ। ਇਹ ਬੱਸਾਂ ਪੰਜਾਬ ਤੇ ਹਰਿਆਣਾ ਦੇ ਸ਼ਰਧਾਲੂਆਂ ਲਈ ਚਲਣਗੀਆਂ। ਇਸ ਤਹਿਤ ਸੋਮਵਾਰ ਨੂੰ ਪਹਿਲੀ ਬੱਸ ਭਾਈ ਗੁਰਦਾਸ ਹਾਲ ਤੋਂ ਰਵਾਨਾ ਕੀਤੀ ਗਈ। ਬੱਸ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ, ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪੰਜ ਵਿਸ਼ੇਸ਼ ਬੱਸਾਂ ਵਿੱਚੋਂ ਇੱਕ ਨੂੰ ਸੋਮਵਾਰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਏਸੀ ਬੱਸਾਂ ਪੰਜਾਬ ਵਿਚਲੇ ਤਿੰਨ ਤਖ਼ਤਾਂ ਨਾਲ ਜੋੜੀਆਂ ਗਈਆਂ ਹਨ, ਜੋ ਮਾਝਾ, ਮਾਲਵਾ ਤੇ ਦੁਆਬਾ ਵਿੱਚੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਲੈ ਕੇ ਆਉਣਗੀਆਂ।ਇਸ ਤੋਂ ਇਲਾਵਾ ਇੱਕ ਬੱਸ ਹਰਿਆਣਾ ਵਿੱਚ ਕੁਰੂਕਸ਼ੇਤਰ ਵਿਖੇ ਸਥਾਪਤ ਸਿੱਖ ਮਿਸ਼ਨ ਕੇਂਦਰ ਨਾਲ ਜੋੜੀ ਗਈ ਹੈ, ਜੋ ਹਰਿਆਣਾ ਦੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟਿਕਾਉਣ ਵਾਸਤੇ ਲਿਆਉਣ ਤੇ ਛੱਡਣ ਦੀ ਮੁਫ਼ਤ ਸੇਵਾ ਕਰੇਗੀ।

  • 1
    Share

LEAVE A REPLY