ਜਨਰੇਸ਼ਨ ਆਫ਼ ਇੰਡੀਆ ਨੇ ਨਸ਼ਿਆਂ ਖਿਲਾਫ਼ ਜਾਗਰੂਕਤਾ ਮਾਰਚ ਕੱਢਿਆ


ਲੁਧਿਆਣਾ – ਜਨਰੇਸ਼ਨ ਆਫ਼ ਇੰਡੀਆ, ਕ੍ਰਿਸ਼ਚੀਅਨ ਯੂਨਾਈਟਿਡ ਫੈਡਰੇਸ਼ਨ ਅਤੇ ਸਾਥ ਐਨ.ਜੀ.ਓ ਵੱਲੋਂ ਸਾਂਝੇ ਤੌਰ ‘ਤੇ ਪ੍ਰਧਾਨ ਅਲਬਰਟ ਦੂਆ ਦੀ ਅਗਵਾਈ ਹੇਠ ਸਰਕਟ ਹਾਊਸ ਲੁਧਿਆਣਾ ਤੋਂ ਨਸ਼ਿਆਂ ਖਿਲਾਫ਼ ਵਿਸ਼ਾਲ ਮਾਰਚ ਕੱਢਿਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਨੌਜਵਾਨਾਂ ਨੇ ਹੱਥਾਂ ਵਿਚ ਨਸ਼ਿਆਂ ਖਿਲਾਫ਼ ਲਿਖੀਆਂ ਤਖਤੀਆਂ ਅਤੇ ਬੈਨਰ ਫੜੇ ਹੋਏ ਸਨ। ਸ੍ਰੀ ਦੂਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਨੌਜਵਾਨ ਨਸ਼ਿਆਂ ਵਿਚ ਗਲਤਾਨ ਹੋ ਕੇ ਆਪਣੀ ਕੀਮਤੀ ਜਿੰਦਗੀ ਤੋਂ ਹੱਥ ਧੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ਼ ਆਪ ਮੁਹਾਰੇ ਅੱਗੇ ਆਉਣ ਤਾਂ ਜੋ ਮੁਕੰਮਲ ਤੌਰ ‘ਤੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਜਨਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਗੁਰਵਿੰਦਰ ਦੋਸਾਂਝ ਅਤੇ ਜਨਰਲ ਸਕੱਤਰ ਭਗਵਿੰਦਰਪਾਲ ਸਿੰਘ ਗੋਲਡੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕੋਈ ਨਸ਼ਾ ਤਸਕਰ ਨਸ਼ਾ ਵੇਚਦਾ ਹੈ ਜਾਂ ਕੋਈ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਪੁਲਿਸ ਪਾਰਟੀ ਨਾਲ ਪੁੱਜ ਕੇ ਮੌਕੇ ‘ਤੇ ਕਾਰਵਾਈ ਕੀਤੀ ਜਾ ਸਕੇ ਅਤੇ ਨੌਜਵਾਨਾਂ ਨੂੰ ਇਸ ਭੈੜੀ ਲਾਹਨਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਹਰ ਦਿਨ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਕੇ ਆਪਣੀਆਂ ਕੀਮਤੀ ਜਿੰਦਗੀਆਂ ਬਰਬਾਦ ਕਰ ਰਹੇ ਹਨ, ਜੋ ਕਿ ਸਮੁੱਚੇ ਪੰਜਾਬ ਵਾਸੀਆਂ ਲਈ ਬਹੁਤ ਹੀ ਮੰਦਭਾਗੀ ਗੱਲ ਹੈ। ਰੋਸ ਮਾਰਚ ਸਰਕਟ ਹਾਊਸ ਤੋਂ ਸ਼ੁਰੂ ਹੋ ਕੇ ਆਰਤੀ ਚੌਕ, ਭਾਈਬਾਲਾ ਚੌਕ, ਕਚਿਹਰੀ ਚੌਕ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪੁੱਜਾ, ਜਿੱਥੇ ਸ਼ਾਂਤਮਈ ਢੰਗ ਨਾਲ ਨਸ਼ਿਆਂ ਖਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਂ ਹੇਠ ਇਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਕੌਂਸਲਰ ਦਿਲਰਾਜ ਸਿੰਘ, ਇੰਦਰਜੀਤ ਸਿੰਘ ਰਾਏਪੁਰ, ਬਲਵਿੰਦਰ ਸਿੰਘ, ਰਾਜ ਸਿੱਧੂ, ਬਲਜੀਤ ਸਿੰਘ ਸੰਧੂ, ਭਰਪੂਰ ਸਿੰਘ ਜਗਦੀਸ਼ ਕੁਮਾਰ, ਡੈਨਿਸ ਸਟੀਫ਼ਨ, ਡੈਨੀ ਆਸ਼ੂ, ਅਲੀਸ਼ਾ ਜੋਨ, ਅੰਮ੍ਰਿਤ ਹੇਅਰ, ਨਿਖਿਲ ਛਾਬੜਾ, ਸ਼ਿਵਮ ਅਰੋੜਾ, ਅਮਨਦੀਪ ਸਿੰਘ, ਵਿੱਕੀ ਕੁਮਾਰ ਆਦਿ ਹਾਜ਼ਰ ਸਨ।


LEAVE A REPLY