ਗਰਮੀਆਂ ਦੀਆਂ ਛੁੱਟੀਆਂ ਤੋਂ ਬਾਦ ਖੁਲਿਆ ਗ੍ਰੀਨ ਲੈਂਡ ਕਾਨਵੈਂਟ ਸਕੂਲ


ਗ੍ਰੀਨ ਲੈਂਡ ਕਾਨਵੈਂਟ ਸਕੂਲ, ਨਿਊ ਸੁਭਾਸ਼ ਨਗਰ, ਲੁਧਿਆਣਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਉਪਰੰਤ ਸਕੂਲ ਦੇ ਦੁਬਾਰਾ ਖੁੱਲ੍ਹਣ ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੂਰੇ ਕੈਂਪਸ ਵਿੱਚ ਵਿਦਿਆਰਥੀਆਂ ਦੀ ਅਤੇ ਉਹਨਾਂ ਦੇ ਮਾਪਿਆਂ ਦੀ ਚਹਿਲ- ਪਹਿਲ ਨਜ਼ਰ ਆ ਰਹੀ ਸੀ ਜੋ ਸਕੂਲ ਖੁਲਣ ਦੇ ਪਹਿਲੇ ਦਿਨ ਸਮੇਂ ਸਿਰ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆ ਰਹੇ ਸਨ। ਵਿਦਿਆਰਥੀ ਛੁੱਟੀਆਂ ਦਾ ਭਰਪੂਰ ਆਨੰਦ ਮਾਣਨ ਉਪਰੰਤ ਆਪਣੇ ਦੋਸਤਾਂ ਅਤੇ ਅਧਿਆਪਕਾਂ ਨੂੰ ਮਿਲਣ ਲਈ ਬਹੁਤ ਉਤਸੁਕ ਨਜ਼ਰ ਆ ਰਹੇ ਸਨ। ਇਸ ਤੋਂ ਇਲਾਵਾ ਕਿੰਡਰਗਾਰਟਨ ਵਿੰਗ ਦੇ ਨੰਨ੍ਹੇ–ਮੁੰਨ੍ਹੇ ਬੱਚਿਆਂ ਨੇ ‘ਸਟ੍ਰਾੱਟ ਲਿਟਲ’ ਫਿਲਮ ਨੂੰ ਦੇਖ ਕੇ ਪੂਰਾ ਆਨੰਦ ਮਾਣਿਆ। ਸਕੂਲ ਖੁੱਲ੍ਹਣ ਤੋਂ ਇੱਕ ਦਿਨ ਪਹਿਲਾਂ ਅਧਿਆਪਕਾਂ ਲਈ ‘ਅਧਿਆਪਨ ਸਿਖਲਾਈ ਪ੍ਰੋਗਰਾਮ’ ਆਯੋਜਿਤ ਕੀਤਾ ਗਿਆ ਜਿਸ ਦਾ ਮੁੱਖ ਮੰਤਵ ‘ਆਡੀਉ –ਵਿਜ਼ੁਅਲ’ ਦੁਆਰਾ ਅਧਿਆਪਨ ਦੇ ਨਵੇਂ–ਨਵੇਂ ਤਰੀਕਿਆਂ ਤੋਂ ਜਾਣੂ ਕਰਾਉਣਾ ਤਾਂ ਜੋ ਅਧਿਆਪਨ ਸਿੱਖਣ ਪ੍ਰਕਿਰਿਆ ਨੂੰ ਹੋਰ ਨਿਖਾਰਿਆ ਜਾ ਸਕੇ।

ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਜਯੋਤੀ ਪੁਜਾਰਾ ਜੀ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪੜ੍ਹਾਈ ਕਰਨ ਲਈ ਪ੍ਰੇਰਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਨਾਲ ਹੀ ਉਹਨਾਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਵੱਧ – ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਤ ਕੀਤਾ। ਉਹਨਾਂ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਜ਼ਿੰਦਗੀ ਭਰ ਕੁਝ ਨਾ ਕੁਝ ਸਿੱਖਦੇ ਰਹਿਣ ਲਈ ਅਤੇ ਵਿਦਿਆਰਥੀਆਂ ਦੀ ਜਿੰਦਗੀ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਉਹ ਵਿਦਿਆਰਥੀਆਂ ਨੂੰ ਪ੍ਰੇਰਤ ਕਰਕੇ ਉਹਨਾਂ ਦਾ ਭਵਿੱਖ ਸਵਾਰ ਸਕਣ। ਇਸ ਪ੍ਰਕਾਰ ਸਕੂਲ ਦਾ ਪੂਰਾ ਮਾਹੌਲ ਖੁਸ਼ਨੁਮਾਂ ਨਜ਼ਰ ਆ ਰਿਹਾ ਸੀ।


LEAVE A REPLY