ਪੰਜਾਬ ਸਰਕਾਰ ਵਲੋਂ ਭੀੜ, ਜਲਸੇ, ਜਲੂਸਾਂ ਤੇ ਧਰਨਿਆਂ ਤੇ ਕੰਟਰੋਲ ਲਈ ਦਿਸ਼ਾ – ਨਿਰਦੇਸ਼ ਜਾਰੀ

Punjab CM Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕਾਰਜ ਕਰਦੇ ਹੋਏ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਨੇ ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਅਤੇ ਮਾਰਚਾਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਵੱਡੀ ਪੱਧਰ ‘ਤੇ ਲੋਕਾਂ ਦੇ ਇਕੱਠ ਨੂੰ ਨਿਯਮਿਤ ਕਰਨ ਲਈ ਡਿਪਟੀ ਕਮਿਸ਼ਨਰਾਂ, ਜ਼ਿਲਾ ਪੁਲਸ ਮੁਖੀਆਂ ਅਤੇ ਪੁਲਸ ਕਮਿਸ਼ਨਰਾਂ ਨੂੰ ਵਿਆਪਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਅੰਮ੍ਰਿਤਸਰ ਰੇਲ ਹਾਦਸੇ ਵਿਚ ਅਨੇਕਾਂ ਲੋਕਾਂ ਦੇ ਮਾਰੇ ਜਾਣ ਅਤੇ ਜ਼ਖ਼ਮੀ ਹੋਣ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਗ੍ਰਹਿ ਸਕੱਤਰ ਨੂੰ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਆਖਿਆ ਸੀ।

ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਜਾਜ਼ਤ ਦਿੰਦੇ ਹੋਏ ਸਮਰੱਥ ਅਥਾਰਟੀ ਆਯੋਜਕਾਂ ਦੇ ਰੂਟ ‘ਤੇ ਜਨਤਕ ਆਰਡਰ, ਜਨਤਕ ਸੁਰੱਖਿਆ, ਸਾਫ-ਸਫਾਈ ਅਤੇ ਵਾਤਾਵਰਣ ਦੀ ਸੁਰੱਖਿਆ ਤੋਂ ਇਲਾਵਾ ਸੰਕਟਕਾਲੀਨ ਸਥਿਤੀਆਂ ਆਦਿ ਨਾਲ ਨਿਪਟਣ ਲਈ ਢੁੱਕਵੇਂ ਪ੍ਰਬੰਧਾਂ ਨਾਲ ਜੁੜੇ ਹੋਏ ਕਾਰਕਾਂ ਨੂੰ ਵਿਚਾਰੇਗੀ। ਇਸ ਦੇ ਨਾਲ ਹੀ ਸਮਰੱਥ ਅਥਾਰਿਟੀ ਇਹ ਵੀ ਯਕੀਨੀ ਬਣਾਵੇਗੀ ਕਿ ਆਯੋਜਕ ਅਤੇ ਇਸ ਵਿਚ ਸ਼ਮੂਲੀਅਤ ਕਰਨ ਵਾਲੇ ਜਨਤਕ ਅਤੇ ਨਿੱਜੀ ਜਾਇਦਾਦ ਦੀ ਭੰਨ ਤੋੜ ਵਿਚ ਸ਼ਾਮਲ ਨਾ ਹੋਣ ਅਤੇ ਉਹ ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵੱਲੋਂ ਦਿੱਤੀਆਂ ਗਈਆਂ ਸੇਧਾਂ ਅਤੇ ਵੱਖ-ਵੱਖ ਕਾਨੂੰਨਾਂ ਦੀ ਪਾਲਣਾ ਕਰਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਸਮਰੱਥ ਅਥਾਰਿਟੀ ਵਿਅਕਤੀਆਂ/ਭਾਈਚਾਰਿਆਂ ਦੇ ਆਮ ਜਨਜੀਵਨ ਵਿਚ ਕੋਈ ਵੀ ਵਿਘਨ ਨਾ ਪੈਣ ਦੇਣ ਨੂੰ ਜ਼ਰੂਰੀ ਬਣਾਵੇਗੀ।

  • 1
    Share

LEAVE A REPLY