ਪੰਜਾਬ ਸਮੇਤ ਉੱਤਰ ਭਾਰਤ ਵਿਚ ਅੱਜ ਪਵੇਗੀ ਭਾਰੀ ਬਾਰਿਸ਼


Heavy Rain In Punjab

ਪੰਜਾਬ, ਦਿੱਲੀ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਉੱਤਰਖੰਡ ਸਣੇ ਉੱਤਰੀ ਭਾਰਤ ਵਿੱਚ ਅੱਜ ਬਾਰਸ਼ ਜਾਰੀ ਰਹੇਗੀ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਵੀ ਦਿੱਲੀ, ਹਰਿਆਣਾ, ਚੰਡੀਗੜ੍ਹ, ਪੰਜਾਬ ਤੇ ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ਤੇ ਹਿਮਾਚਲ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਬਾਰਸ਼ ਹੋਈ ਸੀ।

ਆਉਣ ਵਾਲੇ ਅਗਲੇ 24 ਘੰਟਿਆਂ ਦੌਰਾਨ ਪੂਰਬ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸੇ, ਉਪ ਹਿਮਾਲੀ ਪੱਛਮ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਮੱਧਮ ਬਾਰਸ਼ ਹੋ ਸਕਦੀ ਹੈ। ਉਤਰਾਖੰਡ, ਪੰਜਾਬ, ਹਰਿਆਣਾ ਦ ਕੁਝ ਹਿੱਸੇ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਕੋਂਕਣ ਤੇ ਗੋਆ, ਤੱਟਵਰਤੀ ਕਰਨਾਟਕ ਤੇ ਕੇਰਲਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।


LEAVE A REPLY