ਖੰਨਾ ਪੁਲਿਸ ਵੱਲੋਂ 55 ਕਿਲੋ ਗਾਂਜਾ ਸਮੇਤ 2 ਗ੍ਰਿਫਤਾਰ


Khanna Police recovers 55 Kg Ganja from Possession of Two Persons

ਲੁਧਿਆਣਾ- ਸ਼੍ਰੀ ਧਰੁਵ ਦਹਿਆ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਖੰਨਾ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਸ੍ਰੀ ਦਿਨਕਰ ਗੁਪਤਾ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ, ਸ੍ਰੀ ਰਣਬੀਰ ਸਿੰਘ ਖੱਟੜਾ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ ਲੁਧਿਆਣਾ, ਰੇਜ਼, ਲੁਧਿਆਣਾ ਅਤੇ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਨਸ਼ਿਆ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਮਿਤੀ 10.02.19 ਨੂੰ ਜੇਰ ਸਰਕਰਦਗੀ ਸ਼੍ਰੀ ਜਸਵੀਰ ਸਿੰਘ ਪੀ.ਪੀ.ਐੱਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਰਛਪਾਲ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ ਪਾਇਲ, ਸ਼੍ਰੀ ਮਨਜੀਤ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ, ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਦੋਰਾਹਾ ਦੇ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈੱਲ਼ ਖੰਨਾ ਅਤੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਥਾਣਾ ਦੋਰਾਹਾ ਸਮੇਤ ਪੁਲਿਸ ਪਾਰਟੀ ਬਾ-ਚੈਕਿੰਗ ਸ਼ੱਕੀ ਵਹੀਕਲਾਂ/ਪੁਰਸ਼ਾਂ ਦੇ ਸਬੰਧ ਵਿੱਚ ਹਾਈ-ਟੈੱਕ ਨਾਕਾ ਦੋਰਾਹਾ ਪਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਦੋ ਮੋਨੇ ਵਿਅਕਤੀ ਬੱਸ ਸਟੈਂਡ ਦੋਰਾਹਾ ਵੱਲੋ ਆਪੋ ਆਪਣੇ ਸਿਰਾ ਉੱਪਰ ਦੋ ਥੈਲੇ ਚੁੱਕਕੇ ਪੈਦਲ ਆ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾਕੇ ਆਪਣੇ ਸਿਰਾ ਉੱਪਰ ਰੱਖੇ ਥੈਲੇ ਸੁੱਟਕੇ ਦੌੜ ਪਏ, ਜਿਹਨਾ ਨੂੰ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਹਨਾ ਦਾ ਨਾਮ, ਪਤਾ ਪੁੱਛਿਆ। ਜਿਹਨਾ ਵਿੱਚੋਂ ਪਹਿਲੇ ਵਿਅਕਤੀ ਨੇ ਆਪਣਾ ਨਾਮ ਜਿਲਾ ਸਿੰਘ ਪੁੱਤਰ ਗੋਲੂ ਰਾਮ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਮ ਰਸਾਲੂ ਪੁੱਤਰ ਰਾਜਮੱਲ ਵਾਸੀਆਨ ਚਤੌੜਗੜ੍ਹ ਰਾਜਸਥਾਨ ਹਾਲ ਵਾਸੀ ਦਾਣਾ ਮੰਡੀ ਨੇੜੇ ਕੈਨੇਡੀਅਨ ਹਸਪਤਾਲ ਪਿੰਡ ਔੜ ਜਿਲਾ ਨਵਾਂਸ਼ਹਿਰ ਦੱਸਿਆ। ਉਹਨਾ ਵੱਲੋ ਸੁੱਟੇ ਥੈਲਿਆ ਦੀ ਤਲਾਸ਼ੀ ਲੈਣ ਪਰ ਉਹਨਾ ਵਿੱਚੋਂ 55 ਕਿਲੋ ਗਾਂਜਾ ਬ੍ਰਾਮਦ ਹੋਇਆ। ਜਿਹਨਾ ਦੇ ਖਿਲਾਫ ਮੁਕੱਦਮਾ ਨੰਬਰ 23 ਮਿਤੀ 10.02.19 ਅ/ਧ 20/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਦੋਰਾਹਾ ਦਰਜ਼ ਰਜਿਸਟਰ ਕਰਕੇ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ। ਪੁੱਛਗਿੱਛ ਜਾਰੀ ਹੈ।


LEAVE A REPLY