ਕਿਲਾ ਰਾਏਪੁਰ ਖੇਡਾਂ ਵਿੱਚ ਆਖ਼ਰੀ ਦਿਨ ਪੇਂਡੂ ਖੇਡਾਂ ਪੂਰੀਆਂ ਜਲੌਅ ਤੇ ਰਹੀਆਂ, ਬਲਦਾਂ ਦੀਆਂ ਦੌੜਾਂ ਪੇਂਡੂ ਖੇਡਾਂ ਦਾ ਮੁੜ ਸ਼ਿੰਗਾਰ ਬਣਨਗੀਆਂ-ਸਿੱਧੂ ਅਤੇ ਬਾਦਲ


ਲੁਧਿਆਨਾ – ਪੰਜਾਬ ਦੀਆਂ ਪੇਂਡੂ ਖੇਡਾਂ ਵਿੱਚ ਜਲਦ ਹੀ ਬਲਦਾਂ ਦੀਆਂ ਦੌੜਾਂ ਮੁੜ ਤੋਂ ਸ਼ੁਰੂ ਕਰਵਾਈਆਂ ਜਾਣਗੀਆਂ। ਇਸ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਐਕਟ ਪਾਸ ਕਰਵਾਇਆ ਜਾਵੇਗਾ।” ਇਹ ਐਲਾਨ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪਿੰਡ ਕਿਲਾ ਰਾਏਪੁਰ ਵਿਖੇ ਇਤਿਹਾਸਕ ਖੇਡਾਂ ਦੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।

ਭਾਰੀ ਗਿਣਤੀ ਵਿੱਚ ਜੁੜੇ ਖੇਡ ਪ੍ਰਸੰਸ਼ਕਾਂ ਨੂੰ ਸੰਬੋਧਨ ਕਰਦਿਆਂ ਸ੍ਰ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਮੁੜ ਤੋਂ ਸਿਰਜਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਜ਼ੋਰ ਦੀਆਂ ਖੇਡਾਂ ਖੇਡਣਾ ਅਤੇ ਦੇਖਣਾ ਜਿਆਦਾ ਪਸੰਦ ਕਰਦੇ ਹਨ, ਜਿਸ ਕਾਰਨ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੇਂਡੂ ਖੇਡ ਮੇਲਿਆਂ ਵਿੱਚ ਬਲਦਾਂ ਦੀਆਂ ਦੌੜ ਖੇਡਾਂ ਮੁੜ ਤੋਂ ਸ਼ੁਰੂ ਕਰਵਾਈਆਂ ਜਾਣ। ਉਨਾਂ ਕਿਹਾ ਕਿ ਇਸ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇੱਕ ਮਤਾ ਲਿਆਂਦਾ ਜਾਵੇਗਾ, ਜਿਸ ਨੂੰ ਐਕਟ ਦੇ ਰੂਪ ਵਿੱਚ ਪਾਸ ਕਰਕੇ ਇਸ ਲਈ ਰਾਹ ਪੱਧਰਾ ਕੀਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਨੇ ਕਿਲਾ ਰਾਏਪੁਰ ਖੇਡਾਂ ਲਈ ਹਰ ਸਾਲ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਸ੍ਰ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਜਲਦ ਹੀ ਯੂਥ ਨੀਤੀ ਲਿਆਵੇਗੀ, ਜਿਸ ਨਾਲ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਨਾਲ ਜੋੜਨ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ•ਾਂ ਸੂਬੇ ਵਿੱਚ ਵੱਖਰੇ ਤੌਰ ‘ਤੇ ਖੇਡਾਂ ਨਾਲ ਜੁੜੇ ਖੇਡ ਮੰਤਰੀ ਦੇ ਅਹੁਦੇ ਦੀ ਵੀ ਵਕਾਲਤ ਕੀਤੀ। ਉਨਾਂ ਅੰਤਰ-19 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੰਦਿਆਂ ਖੁਸ਼ੀ ਜ਼ਾਹਿਰ ਕੀਤੀ ਕਿ ਸਾਡੇ ਦੇਸ਼ ਦਾ ਖੇਡਾਂ ਵਿੱਚ ਭਵਿੱਖ ਬਹੁਤ ਸੁਨਹਿਰੀ ਹੈ। ਲੁਧਿਆਣਾ ਨਗਰ ਨਿਗਮ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ 1540 ਕਰੋੜ ਰੁਪਏ ਨਾਲ ਸ਼ਹਿਰਾਂ ਦਾ ਵਿਕਾਸ ਸ਼ੁਰੂ ਕੀਤਾ ਜਾਣਾ ਹੈ, ਜਿਸ ਲਈ ਕਵਾਇਦ ਜਾਰੀ ਹੈ। ਉਨਾਂ ਦਾਅਵੇ ਨਾਲ ਕਿਹਾ ਕਿ ਬਾਕੀ ਨਗਰ ਨਿਗਮਾਂ ਦੀ ਤਰਾਂ ਲੁਧਿਆਣਾ ਨਗਰ ਨਿਗਮ ਚੋਣ ਵੀ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ ਅਤੇ ਸ਼ਹਿਰ ਦਾ ਵਿਕਾਸ ਕਰਵਾਏਗੀ।

ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨੌਜਵਾਨਾਂ ਨੂੰ ਸਿਹਤਮੰਦ ਬਣਾਉਣ ਅਤੇ ਖੇਡ ਅਖ਼ਾੜਿਆਂ ਨਾਲ ਜੋੜਨ ਲਈ ਦ੍ਰਿੜ ਯਤਨਸ਼ੀਲ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਵਿੱਚ ਭਲਵਾਨੀ ਦੇ ਮੁਕਾਬਲੇ ਕਰਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਬਾਰੇ ਰੂਪ ਰੇਖਾ ਉਲੀਕੀ ਜਾ ਰਹੀ ਹੈ। ਉਨਾਂ ਕਿਲਾ ਰਾਏਪੁਰ ਖੇਡਾਂ ਲਈ 15 ਲੱਖ ਰੁਪਏ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਅਗਲੇ ਪਨੇ ਤੇ ਪੜੋ ਪੂਰੀ ਖਬਰ


LEAVE A REPLY