ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕੁਲਵਿੰਦਰ ਬਿੱਲਾ ਸੂਬੇਦਾਰ ਜੋਗਿੰਦਰ ਸਿੰਘ ਫਿਲਮ ਚ ਅਜੈਬ ਸਿੰਘ ਦੀ ਭੂਮਿਕਾ ਨਿਭਾਉਣਗੇ


ਜਲੰਧਰ– ਕੁਲਵਿੰਦਰ ਬਿੱਲਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਪਣੇ ਗੀਤਾਂ ਨਾਲ ਖਾਸ ਪਛਾਣ ਬਣਾਈ ਹੈ ਤੇ ਹੁਣ ਉਹ ਫਿਲਮਾਂ ‘ਚ ਵੀ ਕਦਮ ਰੱਖ ਰਹੇ ਹਨ। ਜੀ ਹਾਂ, ਕੁਲਵਿੰਦਰ ਬਿੱਲਾ ‘ਸੂਬੇਦਾਰ ਜੋਗਿੰਦਰ ਸਿੰਘ’ ਫਿਲਮ ‘ਚ ਅਜੈਬ ਸਿੰਘ ਦੀ ਭੂਮਿਕਾ ਨਿਭਾਅ ਰਹੇ ਹਨ। ਅੱਜ ਹੀ ਕੁਲਵਿੰਦਰ ਬਿੱਲਾ ਦੀ ਫਿਲਮ ‘ਚ ਫਰਸਟ ਲੁੱਕ ਰਿਲੀਜ਼ ਕੀਤੀ ਗਈ ਹੈ। ਕੁਲਵਿੰਦਰ ਬਿੱਲਾ ਦੀ ਲੁੱਕ ਦੀਆਂ ਤਿੰਨ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ ਇਕ ਨਾਲ ਗਿੱਪੀ ਗਰੇਵਾਲ ਨੇ ਲਿਖਿਆ, ‘ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ‘ਚ ਕੁਲਵਿੰਦਰ ਬਿੱਲਾ ਦੀ ਮਿਹਨਤ ਨਜ਼ਰ ਆਉਂਦੀ ਹੈ। ਉਨ੍ਹਾਂ ਨੇ ਅਜੈਬ ਸਿੰਘ ਦੀ ਭੂਮਿਕਾ ਨੂੰ ਬਾਖੂਬੀ ਨਿਭਾਇਆ ਹੈ। ਮੈਨੂੰ ਯਕੀਨ ਹੈ ਤੁਹਾਨੂੰ ਜ਼ਰੂਰ ਪਸੰਦ ਆਏਗੀ। ਦੱਸਣਯੋਗ ਹੈ ਕਿ ਕੁਲਵਿੰਦਰ ਬਿੱਲਾ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਰਾਜਵੀਰ ਜਵੰਦਾ ਦੀਆਂ ਫਿਲਮ ‘ਚ ਫਰਸਟ ਲੁੱਕਸ ਰਿਲੀਜ਼ ਹੋਈਆਂ ਹਨ। ਫਿਲਮ ਸ਼ਹੀਦੀ ਉਪਰੰਤ ਪਰਮਵੀਰ ਚੱਕਰ ਨਾਲ ਸਨਮਾਨਿਤ ਸੂਬੇਦਾਰ ਜੋਗਿੰਦਰ ਸਿੰਘ ਦੀ ਜ਼ਿੰਦਗੀ ‘ਤੇ ਆਧਾਰਿਤ ਹੈ, ਜੋ 1962 ‘ਚ ਭਾਰਤ ਤੇ ਚੀਨ ਦੀ ਜੰਗ ਦੌਰਾਨ ਆਪਣੇ 21 ਸਾਥੀਆਂ ਨਾਲ 1000 ਚੀਨੀਆਂ ਨਾਲ ਲੜੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸ਼ਹੀਦੀ ਹਾਸਲ ਹੋਈ। ਇਹ ਫਿਲਮ 6 ਅਪ੍ਰੈਲ 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ।​​​​​​​


LEAVE A REPLY