ਸਾਬਕਾ ਐਸਐਸਪੀ ਕੰਵਰਜੀਤ ਸੰਧੂ ਵਰਗੇ ਇਮਾਨਦਾਰ ਆਗੂਆਂ ਦੀ ਪਿੱਠ ਤੇ ਚੱਟਾਨ ਵਾਂਗ ਖੜੇ ਹਾਂ – ਬੈਂਸ


LIP MLA Simarjit Singh Bains Supports Former SSP Kanwarjeet Singh Sandhu in Ludhiana City Center Scam Case

ਲੁਧਿਆਣਾ – ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਬਹੁਚਰਚਿਤ ਬਹੁਕਰੋੜੀ ਸਿੱਟੀ ਸੈਂਟਰ ਘੋਟਾਲੇ ਦੇ ਸ਼ਿਕਾਇਤਕਰਤਾ ਸੇਵਾਮੁਕਤ ਵਿਜੀਲੈਂਸ ਅਧਿਕਾਰੀ ਕੰਵਰਜੀਤ ਸਿੰਘ ਸੰਧੂ ਵਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਲੋਕ ਇਨਸਾਫ ਪਾਰਟੀ ਸਮੇਤ ਸਮੁੱਚੀ ਵਿਰੋਧੀ ਧਿਰ ਸੰਧੂ ਦੀ ਪਿੱਠ ਤੇ ਚੱਟਾਨ ਵਾਂਗ ਖੜੀ ਹੈ ਅਤੇ ਇਸ ਮਾਮਲੇ ਵਿੱਚ ਜੇਕਰ ਹਾਈਕੋਰਟ ਜਾਂ ਸੁਪਰੀਮ ਕੋਰਟ ਵੀ ਜਾਣਾ ਪਿਆ ਤਾਂ ਪਿੱਛੇ ਨਹੀਂ ਹਟਿਆ ਜਾਵੇਗਾ। ਜਦੋਂ ਕਿ ਸਿਟੀ ਸੈਂਟਰ ਘੋਟਾਲੇ ਵਿੱਚ ਜੇਕਰ ਸਰਕਾਰ ਨੂੰ 12 ਹਜਾਰ ਕਰੋੜ ਰੁਪਿਆ ਜਮਾ ਕਰਵਾਉਣਾ ਪਿਆ ਤਾਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਅਜਾਂਈ ਨਹੀਂ ਜਾਣ ਦਿੱਤੀ ਜਾਵੇਗੀ। ਵਿਧਾਇਕ ਬੈਂਸ ਅੱਜ ਸਰਕਟ ਹਾਊਸ ਵਿੱਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ।

ਇਸ ਦੌਰਾਨ ਵਿਧਾਇਕ ਬੈਂਸ ਨੇ ਲੁਧਿਆਣਾ ਸਿਟੀ ਸੈਂਟਰ ਘੋਟਾਲੇ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਲਿਜਾਉਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਇਸ ਮਾਮਲੇ ਨੂੰ ਕਿਸੇ ਹੋਰ ਸੂਬੇ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਹੀ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇਗੀ। ਉਨ•ਾਂ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਦੀ ਸਰਕਾਰ ਮੌਕੇ ਕੈਪਟਨ ਅਮਰਿੰਦਰ ਸਿੰਘ ਤੇ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਜਾਂਦਾ ਹੈ ਅਤੇ ਕੈਪਟਨ ਦੀ ਸਰਕਾਰ ਆਉਣ ਦੇ ਵਿਜੀਲੈਂਸ ਹੱਥ ਪਿੱਛੇ ਖਿੱਚ ਲੈਂਦੀ ਹੈ। ਉਨ•ਾਂ ਕਿਹਾ ਕਿ ਕਿਉਂਕਿ ਗ੍ਰਹਿ ਵਿਭਾਗ ਕੈਪਟਨ ਅਮਰਿੰਦਰ ਸਿੰਘ ਕੋਲ ਹੈ ਅਤੇ ਵਿਜੀਲੈਂਸ ਵੀ ਗ੍ਰਹਿ ਵਿਭਾਗ ਥੱਲੇ ਕੰਮ ਕਰਦੀ ਹੈ ਅਤੇ ਅਜਿਹੇ ਵਿੱਚ ਵਿਜੀਲੈਂਸ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਿਸ ਤਰਾਂ ਕੰਮ ਕਰ ਸਕਦੀ ਹੈ, ਇਸ ਲਈ ਇਹ ਮਾਮਲਾ ਸੂਬੇ ਤੋਂ ਬਾਹਰਲੀ ਅਦਾਲਤ ਵਿੱਚ ਲਿਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਉਹ ਤਾਂ ਪਹਿਲੇ ਦਿਨ ਤੋਂ ਕਹਿ ਰਹੇ ਹਨ ਕਿ ਅਕਾਲੀ ਦਲ ਤੇ ਕੈਪਟਨ ਇੱਕੋ ਥਾਲੀ ਦੇ ਚੱਟੇ ਵੱਟੇ ਹਨ ਅਤੇ ਹੁਣ ਸਾਬਕਾ ਐਸਐਸਪੀ ਕੰਵਰਜੀਤ ਸੰਧੂ ਵਲੋਂ ਕੀਤੇ ਗਏ ਪ੍ਰਗਟਾਵੇ ਤੋਂ ਬਾਅਦ ਬਿਲਕੁਲ ਸਾਫ ਹੋ ਗਿਆ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਇੱਕ ਹਨ ਤੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੇ ਨਾਲ ਨਾਲ ਬੁੱਧੂ ਸਮਝ ਰਹੇ ਹਨ। ਉਨ•ਾਂ ਕਿਹਾ ਕਿ ਲੋਕ ਸਭ ਜਾਣਦੇ ਹਨ ਅਤੇ ਜਿਸ ਤਰਾਂ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਸਬਕ ਸਿਖਾ ਕੇ ਘਰ ਬਿਠਾ ਦਿੱਤਾ ਹੈ, ਅਤੇ ਸੂਬੇ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਵਲੋਂ ਖਾਧੀ ਹੋਈ ਸਹੁੰ ਤੇ ਵਿਸ਼ਵਾਸ਼ ਕਰਕੇ ਸੱਤਾ ਦੀ ਕੁਰਸੀ ਦਿੱਤੀ ਸੀ ਉਸੇ ਤਰਾਂ ਹੀ ਆਉਣ ਵਾਲੇ ਸਮੇਂ ਅੰਦਰ ਲੋਕ ਕਾਂਗਰਸ ਨੂੰ ਵੀ ਮੂੰਹ ਨਹੀਂ ਲਗਾਉਣਗੇ ਤੇ ਘਰ ਬਿਠਾ ਦੇਣਗੇ। ਉਨ•ਾਂ ਕਿਹਾ ਕਿ ਲੋਕਾਂ ਦੇ ਟੈਕਸ ਵਜੋਂ ਦਿੱਤੇ 12 ਹਜਾਰ ਕਰੋੜ ਰੁਪਏ ਜੇਕਰ ਸੂਬੇ ਸਰਕਾਰ ਜਮਾਂ ਕਰਵਾਉਂਦੀ ਹੈ ਤਾਂ ਲੋਕਾਂ ਦੇ ਖੂਨ ਪਸੀਨੇ ਦੇ ਕਮਾਈ ਅਜਾਂਈ ਨਹੀਂ ਜਾਣ ਦਿੱਤਾ ਜਾਵੇਗਾ ਜਦੋਂ ਕਿ 12 ਹਜਾਰ ਕਰੋੜ ਰੁਪਏ ਬਾਦਲ ਜੁੰਡਲੀ ਤੋਂ ਵਸੂਲੇ ਜਾਣੇ ਚਾਹੀਦੇ ਹਨ। ਇਸ ਮੌਕੇ ਤੇ ਸੀਨੀਅਰ ਆਗੂ ਰਣਧੀਰ ਸਿੰਘ ਸਿਬਿਆ, ਜਸਵਿੰਦਰ ਸਿੰਘ ਖਾਲਸਾ, ਜਤਿੰਦਰ ਪਾਲ ਸਿੰਘ ਸਲੂਜਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ ਤੇ ਹੋਰ ਵੀ ਹਾਜਰ ਸਨ।


LEAVE A REPLY