ਬਿਹਾਰ ਤੋਂ ਬਾਅਦ ਇੱਕ ਹੋਰ ਰਾਜ ਵਿਚ ਸ਼ਰਾਬ ਪੀਣ ਤੇ ਲਾਈ ਜਾਵੇਗੀ ਪਾਬੰਦੀ


wine banned

ਬਿਹਾਰ ਤੋਂ ਬਾਅਦ ਹੁਣ ਗੋਆ ‘ਚ ਵੀ ਸ਼ਰਾਬ ਪੀਣ ‘ਤੇ ਪਾਬੰਦੀ ਲਾਈ ਜਾਵੇਗੀ। ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਐਲਾਨ ਕੀਤਾ ਹੈ ਕਿ ਅਗਲੇ ਮਹੀਨੇ ਤੋਂ ਸੂਬੇ ‘ਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਰੋਕ ਲਾ ਦਿੱਤੀ ਜਾਵੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਸਖਸ਼ ਤੋਂ ਜੁਰਮਾਨਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਪਾਰੀਕਰ ਨੇ ਕਿਹਾ ਕਿ ਨਵੇਂ ਕਾਨੂੰਨ ਸਬੰਧੀ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਮੀਦ ਜਤਾਈ ਜਾ ਰਹੀ ਹੈ ਕਿ 15 ਅਗਸਤ ਤੋਂ ਪਹਿਲਾਂ ਹੀ ਜੁਰਮਾਨਾ ਵਿਵਸਥਾ ਲਾਗੂ ਕਰ ਦਿੱਤੀ ਜਾਵੇਗੀ। ਜੁਰਮਾਨੇ ਦੀ ਰਾਸ਼ੀ 2500 ਰੁਪਏ ਜਾਂ ਇਸ ਤੋਂ ਵਧ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਵਾਲੇ ਲੋਕ ਖਾਲੀ ਬੋਤਲਾਂ ਤੇ ਹੋਰ ਸਾਮਾਨ ਉੱਥੇ ਹੀ ਸੁੱਟ ਕੇ ਚਲੇ ਜਾਂਦੇ ਹਨ,ਜਿਸ ਨਾਲ ਗੰਦਗੀ ਫੈਲਦੀ ਹੈ ਤੇ ਇਨ੍ਹਾਂ ਥਾਵਾਂ ‘ਤੇ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।


LEAVE A REPLY