ਡਿਪਟੀ ਕਮਿਸ਼ਨਰ ਵੱਲੋਂ ਜੰਗਲਾਤ ਵਿਭਾਗ ਨੂੰ ਪੌਦੇ ਲਗਾਉਣ ਲਈ ਜਗਾ ਲੱਭਣ ਦੀ ਹਦਾਇਤ


Ludhiana DC Directs Forest Department to find out a Suitable Land where people can plant saplings

ਲੁਧਿਆਣਾ – ਆਲੇ-ਦੁਆਲੇ ਨੂੰ ਹਰਾ-ਭਰਾ ਰੱਖਣ ਅਤੇ ਪੌਦਿਆਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਲੁਧਿਆਣਾ ਵਿੱਚ ਲੋਕ ਹੁਣ ਆਪਣੇ ਪਿਆਰਿਆਂ ਦੀ ਯਾਦ ਵਿੱਚ ਪੌਦੇ ਲਗਾਉਣਗੇ ਅਤੇ ਉਨਾਂ ਨੂੰ ਸੰਭਾਲਣਗੇ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੇ ਇਸ ਨਿਵੇਕਲੇ ਉਪਰਾਲੇ ਨਾਲ ਲੋਕ ਹੁਣ ਆਪਣੇ ਪਿਆਰਿਆਂ ਦੀ ਯਾਦ ਨੂੰ ਤਾਜ਼ਾ ਰੱਖ ਸਕਣਗੇ। ਮਿਸ਼ਨ ਤੰਦਰੁਸਤ ਪੰਜਾਬ’ ਸੰਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਸ੍ਰੀ ਅਗਰਵਾਲ ਨੇ ਜੰਗਲਾਤ ਵਿਭਾਗ ਨੂੰ ਕਿਹਾ ਕਿ ਉਹ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਢੁੱਕਵੀਂ ਜਗਾ ਦੀ ਭਾਲ ਕਰਨ, ਜਿੱਥੇ ਲੋਕ ਆਪਣੇ ਪਿਆਰਿਆਂ ਦੀ ਯਾਦ ਵਿੱਚ ਪੌਦੇ ਲਗਾ ਸਕਣ ਅਤੇ ਉਨਾਂ ਦੀ ਉਮਰ ਭਰ ਸੰਭਾਲ ਕਰ ਸਕਣ। ਉਨਾਂ ਕਿਹਾ ਕਿ ਇਹ ਵਧੀਆ ਗੱਲ ਹੈ ਕਿ ਪੌਦੇ ਤਾਂ ਵੱਡੀ ਗਿਣਤੀ ਵਿੱਚ ਵੰਡੇ ਜਾ ਰਹੇ ਹਨ ਪਰ ਉਨਾਂ ਦੀ ਸੰਭਾਲ ਲਈ ਯਤਨ ਘੱਟ ਹੋ ਰਹੇ ਹਨ। ਜਿਸ ਲਈ ਹੋਰ ਯਤਨ ਅਤੇ ਜਾਗਰੂਕਤਾ ਫੈਲਾਉਣ ਦੀ ਲੋੜ ਹੈ।

ਇਸ ਮੌਕੇ ਉਨਾਂ ਖੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਉਨਾਂ ਪਿੰਡਾਂ ਵਿੱਚ ਕੈਂਪ ਲਗਾਏ ਜਾਣ ਜਿੱਥੋਂ ਵੱਡੀ ਗਿਣਤੀ ਵਿੱਚ ਖ਼ਿਡਾਰੀ ਪੈਦਾ ਕੀਤੇ ਜਾ ਸਕਦੇ ਹਨ। ਨੌਜਵਾਨਾਂ ਨੂੰ ਖੇਡਣ ਲਈ ਖੇਡ ਸਮੱਗਰੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਿੰਡਾਂ ਦੇ ਕਲੱਸਟਰ ਬਣਾ ਕੇ ਉਥੇ ਖੇਡ ਮੁਕਾਬਲੇ ਕਰਵਾਏ ਜਾਣ ਤਾਂ ਜੋ ਅਣਗੌਲੇ ਖ਼ਿਡਾਰੀ ਲੱਭੇ ਜਾ ਸਕਣ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਸੂਬੇ ਵਿੱਚ ਹਵਾ, ਪਾਣੀ ਅਤੇ ਆਲਾ-ਦੁਆਲਾ ਸ਼ੁੱਧ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਰਿਹਾ ਹੈ ਤਾਂ ਜੋ ਸੂਬੇ ਨੂੰ ਹਰੇਕ ਵਰਗ ਦੇ ਲੋਕਾਂ ਨੂੰ ਰਹਿਣਯੋਗ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਉਨਾਂ ਸਾਰੇ 12 ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾਣ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇ।

ਉਨਾਂ ਸਹਿਕਾਰਤਾ, ਟਰਾਂਸਪੋਰਟ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪਾਣੀ ਵਸੀਲੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਨੂੰ ਸਫ਼ਲ ਕਰਨ ਲਈ ਗਤੀਵਿਧੀਆਂ ਵਿੱਚ ਵਾਧਾ ਕੀਤਾ ਜਾਵੇ। ਉਨਾਂ ਕਿਹਾ ਕਿ ਮਿਸ਼ਨ ਦੀ ਪ੍ਰਗਤੀ ਸੰਬੰਧੀ ਉਹ ਹਫ਼ਤਾਵਰ ਮੀਟਿੰਗਾਂ ਕਰਿਆ ਕਰਨਗੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜ) ਸ੍ਰ. ਅਮਰਿੰਦਰ ਸਿੰਘ ਮੱਲ•ੀ, ਐਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਦਮਨਜੀਤ ਸਿੰਘ ਮਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


LEAVE A REPLY