ਮੇਅਰ ਬਲਕਾਰ ਸਿੰਘ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਮੌਨਸੂਨ ਸੀਜ਼ਨ ਦੌਰਾਨ ਸਥਿਤੀ ‘ਤੇ ਨਜ਼ਰ ਰੱਖਣ ਦੀ ਹਦਾਇਤ, ਸ਼ਹਿਰਵਾਸੀਆਂ ਦੀ ਸਹੂਲਤ ਲਈ ਉੱਚ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ


ਲੁਧਿਆਣਾ – ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਚੱਲ ਰਹੇ ਮੌਨਸੂਨ ਸੀਜ਼ਨ ਦੌਰਾਨ ਸ਼ਹਿਰ ਦੀ ਹਰੇਕ ਸਥਿਤੀ ‘ਤੇ ਨਜ਼ਰ ਰੱਖਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੌਸਮ ਦੇ ਮਿਜਾਜ਼ ਕਾਰਨ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਆਪਣੇ ਦਫ਼ਤਰ ਵਿਖੇ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ. ਸੰਧੂ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਸਥਿਤੀ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੀਟਿੰਗ ਦਾ ਵੇਰਵਾ ਜਾਰੀ ਕਰਦਿਆਂ ਸ੍ਰ. ਸੰਧੂ ਨੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਕਿਸੇ ਵਾਸੀ ਨੂੰ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਹ ਉੱਚ ਅਧਿਕਾਰੀਆਂ ਸ੍ਰੀ ਸੰਯਮ ਅਗਰਵਾਲ (9780108469), ਸ੍ਰ. ਸਤਵੰਤ ਸਿੰਘ (9569339424), ਸ੍ਰ. ਕੁਲਪ੍ਰੀਤ ਸਿੰਘ (9855883389), ਡਾ. ਪੂਨਮ ਪ੍ਰੀਤ ਕੌਰ (9646501343), ਸ੍ਰੀ ਰਵਿੰਦਰ ਗਰਗ (9988820840) ਅਤੇ ਸ੍ਰੀ ਰਾਜਿੰਦਰ ਸਿੰਘ (9780900123) ਨਾਲ ਸੰਪਰਕ ਕਰ ਸਕਦੇ ਹਨ। ਸ੍ਰ. ਸੰਧੂ ਨੇ ਕਿਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਮੀਟਿੰਗ ਉਪਰੰਤ ਉਨਾਂ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ ਅਤੇ ਉਥੇ ਕੰਮ ਕਰਕੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਕਿਸੇ ਵੀ ਹੀਲੇ ਕੰਮ ਕਰਨਾ ਨਾ ਛੱਡੇ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਕੌਂਸਲਰ ਸ੍ਰੀ ਜੈ ਪ੍ਰਕਾਸ਼ ਅਤੇ ਹੋਰ ਵੀ ਹਾਜ਼ਰ ਸਨ।

  • 1
    Share

LEAVE A REPLY