ਵਿਧਾਇਕ ਐਚ.ਐਸ. ਫੂਲਕਾ ਨੇ ਦਿੱਤਾ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ


MLA HS Phoolka

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਐਚ.ਐਸ. ਫੂਲਕਾ ਨੇ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫੇ ਦੇ ਦਿੱਤਾ ਹੈ। ਉਨ੍ਹਾਂ ਨੇ ਈਮੇਲ ਤੇ ਫੈਕਸ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫੇ ਭੇਜ ਦਿੱਤਾ ਹੈ। ਉਹ ਅੱਜ ਇਸ ਦੀ ਜਾਣਕਾਰੀ ਚੋਣ ਕਮਿਸ਼ਨਰ ਨੂੰ ਵੀ ਦੇਣਗੇ। ਫੂਲਕਾ ਬੇਅਦਬੀ ਮਾਮਲਿਆਂ ‘ਤੇ ਪੰਜਾਬ ਸਰਕਾਰ ਵੱਲੋਂ ਕੋਈ ਢੁੱਕਵੀਂ ਕਾਰਵਾਈ ਨਾ ਕਰਨ ਤੋਂ ਖਫਾ ਹਨ। ਫੂਲਕਾ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਫੂਲਕਾ ਨੇ ਅਸਤੀਫ਼ੇ ਦੀ ਇੱਕ ਕਾਪੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਈਮੇਲ ਤੇ ਫੈਕਸ ਰਾਹੀਂ ਭੇਜ ਦਿੱਤੀ ਹੈ ਜਦੋਂਕਿ ਇੱਕ ਕਾਪੀ ਚੋਣ ਕਮਿਸ਼ਨ ਨੂੰ ਦੇਣਗੇ।

ਫੂਲਕਾ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਤੇ ਆਧਾਰਤ ਕਮਿਸ਼ਨ ਦੀ ਰਿਪੋਰਟ ਉਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬੇਸ਼ੱਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਮਾਮਲਾ ਟਾਲ ਦਿੱਤਾ ਸੀ।

ਫੂਲਕਾ ਨੇ ਕਿਹਾ ਕਿ ਜਿਵੇਂ ਹੀ ਸ਼ੁਕਰਵਾਰ ਨੂੰ ਹਾਈਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੱਤੀ ਗਈ ਤਾਂ ਉਨ੍ਹਾਂ ਅਸਤੀਫ਼ਾ ਦੇਣ ਦਾ ਮਨ ਬਣਾ ਲਿਆ ਸੀ। ਉਨ੍ਹਾਂ ਮੁਤਾਬਕ ਪਹਿਲਾਂ ਸੈਣੀ ਨੂੰ ਅਦਾਲਤ ਵੱਲੋਂ ਕੋਈ ਰਾਹਤ ਨਹੀਂ ਮਿਲੀ ਹੋਈ ਸੀ ਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਉਸ ਖ਼ਿਲਾਫ਼ ਕੋਈ ਕਾਰਵਾਈ ਅਮਲ ਚ ਨਹੀਂ ਲਿਆਂਦੀ। ਉਨ੍ਹਾਂ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕੀਤਾ ਗਿਆ ਹੈ ਪਰ ਸਰਕਾਰ ਨੇ ਉਨ੍ਹਾਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ।

  • 719
    Shares

LEAVE A REPLY