ਕੈਮਿਸਟ ਐਸੋਸੀਏਸ਼ਨ ਵੱਲੋਂ ਬੰਦ ਦਾ ਸੱਦਾ, ਭਲਕੇ ਵਧ ਸਕਦੀਆਂ ਹਨ ਮਰੀਜ਼ਾਂ ਦੀਆਂ ਮੁਸ਼ਕਲਾਂ


Medical Stores will be Closed Tomorrow due to Strike call by chemist Association

ਭਾਰਤ ‘ਚ ਵਧ ਰਹੇ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਕਾਰੋਬਾਰ ਖਿਲਾਫ਼ ਭਲਕੇ ਯਾਨੀ 28 ਸਤੰਬਰ ਨੂੰ ਪੂਰੇ ਭਾਰਤ ਵਿੱਚ ਕੈਮਿਸਟ ਐਸੋਸੀਏਸ਼ਨ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਮੁੱਚੇ ਮੈਡੀਕਲ ਸਟੋਰ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਸਾਢੇ ਅੱਠ ਲੱਖ ਕੈਮਿਸਟ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਖਿਲਾਫ ਰੋਸ ਕਰਨਗੇ। ਰੋਸ ਪ੍ਰਦਰਸ਼ਨ ਦਾ ਅਸਰ ਪੰਜਾਬ ‘ਚ ਵੀ ਦੇਖਣ ਨੂੰ ਮਿਲੇਗਾ।


LEAVE A REPLY