ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਦ ਜ਼ਿਲਾਂ ਲੁਧਿਆਣਾ ਵਿੱਚ ਲਗਾਏ 8 ਲੱਖ ਤੋਂ ਵੱਧ ਪੌਦੇ


ਲੁਧਿਆਣਾ – ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਤੋਂ ‘ਮਿਸ਼ਨ ਤੰਦਰੁਸਤ ਪੰਜਾਬ’ ਸ਼ੁਰੂ ਕੀਤਾ ਗਿਆ ਹੈ, ਉਦੋਂ ਤੋਂ ਹੁਣ ਤੱਕ ਜ਼ਿਲਾਂ ਲੁਧਿਆਣਾ ਵਿੱਚ 8 ਲੱਖ ਤੋਂ ਵਧੇਰੇ ਪੌਦੇ ਲਗਾਏ ਜਾ ਚੁੱਕੇ ਹਨ। ਜਦਕਿ ਅਗਲੇ ਸਮੇਂ ਦੌਰਾਨ ਹੋਰ ਪੌਦੇ ਲਗਾਏ ਜਾਣਗੇ। ਇਹ ਪੌਦੇ ਜ਼ਿਲਾਂ ਲੁਧਿਆਣਾ ਨੂੰ ਹਰਾ-ਭਰਾ ਰੱਖਣ ਲਈ ਲਗਾਏ ਗਏ ਹਨ।  ਮਿਸ਼ਨ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਹਫਤਾਵਰੀ ਸਮੀਖਿਆ ਕਰਨ ਲਈ ਸੱਦੀ ਵਿਸ਼ੇਸ਼ ਮੀਟਿੰਗ ਕਰਨ ਦੌਰਾਨ ਉਨਾਂ  ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮਿਸ਼ਨ ਨੂੰ ਜ਼ਿਲਾਂ ਲੁਧਿਆਣਾ ਵਿੱਚ ਸਫ਼ਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨਾਂ ਹਦਾਇਤ ਕੀਤੀ ਕਿ ਪੌਦੇ ਲਗਾਉਣ ਦੇ ਨਾਲ-ਨਾਲ ਇਨਾਂ ਨੂੰ ਸੰਭਾਲਣ ਲਈ ਵੀ ਯਤਨ ਕੀਤੇ ਜਾਣ।

ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਵਿਭਾਗ ਵੱਲੋਂ ਜਲਦੀ ਹੀ ਜ਼ਿਲਾਂ ਪੱਧਰੀ ਲੀਗ ਮੁਕਾਬਲੇ ਸ਼ੁਰੂ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਭਾਗ ਲੈਣਗੇ। ਜ਼ਿਲਾਂ ਖੇਡ ਅਫ਼ਸਰ ਸ੍ਰ. ਰਵਿੰਦਰ ਸਿੰਘ ਨੇ ਕਿਹਾ ਕਿ ਖੇਡ ਮੁਕਾਬਲਿਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਮਾਹਿਰਾਂ ਵੱਲੋਂ ਯੋਗਾ ਵੀ ਸਿਖਾਈ ਜਾਵੇਗੀ।  ਡਾ. ਅਗਰਵਾਲ ਨੇ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਉਹ ਇਸ ਮਿਸ਼ਨ ਤਹਿਤ ਹਵਾ, ਪਾਣੀ, ਭੋਜਨ ਅਤੇ ਆਲੇ-ਦੁਆਲੇ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਯਤਨ ਕਰਨ ਤਾਂ ਜੋ ਸੂਬਾ ਪੰਜਾਬ ਨੂੰ ਵਧੀਆ ਰਹਿਣ ਵਾਲੇ ਸੂਬੇ ਵਜੋਂ ਵਿਕਸਤ ਕੀਤਾ ਜਾ ਸਕੇ। ਉਨਾਂ 12 ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਸਾਰੇ ਵਿਭਾਗਾਂ ਨੂੰ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ।

  • 7
    Shares

LEAVE A REPLY