ਲੁਧਿਆਣਾ ਨਗਰ ਨਿਗਮ ਚੋਣਾਂ ਚ ਹੋਵੇਗੀ ਗੁੰਡਾਗਰਦੀ – ਭਗਵੰਤ ਮਾਨ


ਲੁਧਿਆਣਾ – ਪਹਿਲਾਂ ਨਗਰ ਨਿਗਮ ਚੋਣਾਂ ‘ਚ ਵੀ ਧੱਕੇਸ਼ਾਹੀ ਹੋਈ ਸੀ ਤੇ ਸਿਮਰਜੀਤ ਸਿੰਘ ਬੈਂਸ ‘ਤੇ ਹੋਇਆ ਹਮਲਾ ਇਹ ਜ਼ਾਹਿਰ ਕਰਦਾ ਹੈ ਕਿ ਕਾਂਗਰਸ ਲੁਧਿਆਣਾ ਚੋਣਾਂ ‘ਚ ਵੀ ਗੁੰਡਾਗਰਦੀ ਕਰ ਸਕਦੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਹੀ ਹੈ। 24 ਫਰਵਰੀ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਲੁਧਿਆਣਾ ਨੂੰ ਸੈਂਸਟਿਵ ਜ਼ੋਨ ਐਲਾਨਿਆ ਜਾਵੇ ਤੇ ਜੇ ਅਜਿਹਾ ਨਹੀਂ ਹੁੰਦਾ ਤਾਂ ਹਿੰਸਾ ਜ਼ਿਆਦਾ ਹੋਣ ਦੇ ਆਸਾਰ ਵਧਣਗੇ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਕਿ ਕਾਂਗਰਸ ਦੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ ਤੇ ਅਸੀਂ ਕਾਂਗਰਸ ਦੇ ਇੱਕੀਆਂ ਦੇ ਇਕਵੰਜਾ ਮੋੜਾਂਗੇ। ਖਹਿਰਾ ਨੇ ਕਿਹਾ ਕਿ ਲੁਧਿਆਣਾ ਨਿਗਮ ਚੋਣਾਂ ਹੋਣ ਤੱਕ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਸ਼ਹਿਰ ਵਿੱਚ ਹੀ ਰਹਿਣਗੇ।
ਬੀਤੇ ਦਿਨੀਂ ਲੋਕ ਇਨਸਾਫ ਪਾਰਟੀ ਤੇ ਕਾਂਗਰਸ ਨੇ ਇੱਕ ਦੂਜੇ ‘ਤੇ ਹਮਲਾ ਕਰਨ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਸੁਖਪਾਲ ਖਹਿਰਾ ਤੇ ਬੈਂਸ ਭਰਾਵਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ। ਕਾਰਵਾਈ ਨਾ ਹੋਣ ‘ਤੇ ਬੈਂਸ ਭਰਾਵਾਂ ਤੇ ‘ਆਪ’ ਨੇ ਵੱਡੀ ਗਿਣਤੀ ਵਿੱਚ ਸਮੱਰਥਕਾਂ ਨੂੰ ਇਕੱਠਾ ਕੀਤਾ ਸੀ।
  • 166
    Shares

LEAVE A REPLY