ਥਾਣਾ ਜੋਧੇਵਾਲ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਪੱਤਰਕਾਰ ਨੂੰ ਕੀਤਾ ਗਿਰਫ਼ਤਾਰ


Arrested

ਥਾਣਾ ਜੋਧੇਵਾਲ ਦੀ ਪੁਲਿਸ ਨੇ ਇਕ ਪੱਤਰਕਾਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ਸਕੰਦ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਇਸਲਾਮ ਵਜੋਂ ਹੋਈ ਹੈ | ਪੁਲਿਸ ਵਲੋਂ ਉਸ ਦੀ ਪਤਨੀ ਨੂੰ ਵੀ ਪੁੱਛ ਪੜਤਾਲ ਲਈ ਹਿਰਾਸਤ ਵਿਚ ਲਿਆ ਹੈ | ਏ. ਡੀ. ਸੀ. ਪੀ. ਸਕੰਦ ਨੇ ਦੱਸਿਆ ਕਿ ਇਸ ਧੰਦੇ ਵਿਚ ਉਸ ਦੀ ਪਤਨੀ ਦੀ ਭੂਮਿਕਾ ਦੀ ਜਾਂਚ ਕੀਤੀ ਰਹੀ ਹੈ ਜੇਕਰ ਉਸ ਦੀ ਭੂਮਿਕਾ ਪਾਈ ਗਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦਾ ਖੁਲਾਸਾ ਭਲਕੇ ਪ੍ਰੈਸ ਕਾਨਫਰੰਸ ਵਿਚ ਕੀਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਦੀ ਇਹ ਵੱਡੀ ਕਾਮਯਾਬੀ ਹੈ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ ਅਤੇ ਇਸ ਦੇ ਕੁਝ ਹੋਰ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

  • 1
    Share

LEAVE A REPLY