ਬਿਨਾਂ ਲਾਇਸੈਂਸ ਚਾਈਨਾ ਡੋਰ ਵੇਚਣ ਵਾਲੇ ਨੂੰ ਪੁਲਿਸ ਨੇ ਕੀਤਾ ਗਿਰਫਤਾਰ, ਚਾਈਨਾ ਡੋਰ ਦੇ 38 ਰੋਲ ਕੀਤੇ ਬਰਾਮਦ


One arrested by Khanna Police for Selling illegal Chinese Thread

ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਬਿਨਾਂ ਲਾਇਸੈਂਸ ਚਾਈਨਾ ਡੋਰ ਵੇਚਣ ਵਾਲੇ ਇਕ ਵਿਅਕਤੀ ਨੂੰ ਪੁਲਸ ਵਲੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਖੰਨਾ ਧਰੁਵ ਦਹੀਆ ਨੇ ਦੱਸਿਆ ਕਿ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ. ਆਈ. ਏ. ਖੰਨਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਮਾਲੇਰਕੋਟਲਾ ਚੌਕ ਪੁਲ ਹੇਠਾਂ ਮੌਜੂਦ ਸੀ।

ਇਸੇ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੀਪਕ ਕੁਮਾਰ ਸ਼ਾਹੀ ਪੁੱਤਰ ਕਪਿਲ ਦੇਵ ਵਾਸੀ ਖੰਨਾ ਆਪਣੀ ਕਰਿਆਨੇ ਦੀ ਦੁਕਾਨ ਚ ਬਿਨਾਂ ਲਾਇਸੈਂਸ, ਬਿਨਾਂ ਕਿਸੇ ਮਨਜ਼ੂਰੀ ਦੇ ਚਾਈਨਾ ਡੋਰ ਵੇਚ ਰਿਹਾ ਹੈ, ਜਿਸ ਤੇ ਕਾਰਵਾਈ ਕਰਦਿਆਂ ਪੁਲਸ ਪਾਰਟੀ ਵਲੋਂ ਦੀਪਕ ਕੁਮਾਰ ਦੀ ਦੁਕਾਨ ਚੈੱਕ ਕਰਨ ਤੇ 38 ਚਾਈਨਾ ਡੋਰ ਦੇ ਰੋਲ (ਚਰਖਡ਼ੀਆਂ) ਬਰਾਮਦ ਕੀਤੇ, ਜਿਸ ਸਬੰਧੀ ਉਸ ਖਿਲਾਫ ਮੁੱਕਦਮਾ ਥਾਣਾ ਸਿਟੀ-2 ਖੰਨਾ ਵਿਖੇ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।


LEAVE A REPLY