ਭਾਰੀ ਠੰਡ ਵਿੱਚ ਪੰਜਾਬ ਦੇ ਅੱਠ ਜ਼ਿਲ੍ਹਿਆਂ ਚ ਹੋ ਰਹੀ ਹੈ ਵੋਟਿੰਗ, ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੈ ਰਹੀਆਂ ਵੋਟਾਂ


ਪੰਜਾਬ ਦੇ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ, ਜਲੰਧਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਪਠਾਨਕੋਟ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪੈ ਰਹੀਆਂ। ਅੱਜ ਸਵੇਰੇ 8 ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ 4 ਵਜੇ ਤੱਕ ਚੱਲੇਗੀ।

ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਇਸ ਲਈ ਪੈ ਰਹੀਆਂ ਹਨ ਕਿਉਂਕਿ ਇੱਥੇ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸੀ। ਚੋਣ ਕਮਿਸ਼ਨ ਨੇ ਇਨ੍ਹਾਂ 14 ਥਾਵਾਂ ਉੱਤੇ ਦੋ ਜਨਵਰੀ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਸੀ। ਠੰਢ ਦੇ ਬਾਵਜੂਦ ਸਵੇਰ ਛੜ੍ਹਦਿਆਂ ਹੀ ਲੋਕ ਵੋਟਾਂ ਪਾਉਣ ਲਈ ਬੂਥ ’ਤੇ ਪਹੁੰਚ ਗਏ ਹਨ। ਲੋਕਾਂ ਕਤਾਰਾਂ ਵਿੱਚ ਖੜੇ ਹੋ ਕੇ ਸ਼ਾਂਤੀਪੁਰਵਕ ਵੋਟਾਂ ਪਾ ਰਹੇ ਹਨ।

ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹਿਆਂ ਦੀਆਂ ਕੁੱਲ 14 ਥਾਵਾਂ ‘ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਬੰਧਿਤ ਜ਼ਿਲ੍ਹਿਆਂ ਵਿੱਚ ਫੈਕਟਰੀਆਂ ਦੇ ਕਾਮਿਆਂ ਲਈ ਅੱਜ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਪੰਚਾਇਤੀ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।


LEAVE A REPLY