ਨਸ਼ੇ ਦੀ ਜੜ ਖ਼ਤਮ ਕਰਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ, ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਲੋਕ ਸਹਿਯੋਗ ਕਰਨ-ਸੁਰੇਸ਼ ਅਰੋੜਾ


ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਸ੍ਰੀ ਸੁਰੇਸ਼ ਅਰੋੜਾ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਜਿਵੇਂ ਉਨਾਂ ਨੇ ਸੂਬੇ ਵਿੱਚੋਂ ‘ਅੱਤਵਾਦ’ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਿਸ ਦਾ ਸਹਿਯੋਗ ਕੀਤਾ ਸੀ, ਉਵੇਂ ਹੀ ‘ਨਸ਼ੇ’ ਨੂੰ ਖ਼ਤਮ ਕਰਨ ਲਈ ਵੀ ਉਹ ਅੱਗੇ ਆ ਕੇ ਸਹਿਯੋਗ ਕਰਨ। ਉਨਾਂ ਵਚਨਬੱਧਤਾ ਪ੍ਰਗਟਾਈ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਹਰ ਯਤਨ ਕੀਤਾ ਜਾਵੇਗਾ। ਅੱਜ ਸਥਾਨਕ ਹੈਵੈਨਲੀ ਪੈਲੇਸ ਵਿਖੇ ਪੁਲਿਸ ਜ਼ਿਲਾ ਖੰਨਾ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਇੱਕ ਬਦਲਾਅ ਦੀ ਸਥਿਤੀ ਵਿੱਚ ਗੁਜ਼ਰ ਰਿਹਾ ਹੈ। ਇਸ ਹਾਂ-ਪੱਖੀ ਬਦਲਾਅ ਦੌਰਾਨ ਪੰਜਾਬ ਦੇ ਉਹ ਵਿਅਕਤੀ ਜੋ ਕਿ ਕਿਸੇ ਨਾ ਕਿਸੇ ਕਾਰਨ ਵੱਸ ਨਸ਼ਿਆਂ ਵਿੱਚ ਗ੍ਰਸਤ ਹੋ ਗਏ ਸਨ, ਉਹ ਮੁੜ ਸਿਹਤਮੰਦ ਸਮਾਜ ਦਾ ਹਿੱਸਾ ਬਣਨ ਲਈ ਅੱਗੇ ਆਉਣ ਲੱਗੇ ਹਨ। ਉਨਾਂ ਉਦਾਹਰਨ ਦਿੰਦਿਆਂ ਕਿਹਾ ਕਿ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਮਿਲਿਆ ਤਾਂ ਸੂਬੇ ਵਿੱਚ ਅੱਤਵਾਦ ਜੜੋਂ ਖ਼ਤਮ ਹੋ ਗਿਆ। ਜੇਕਰ ਲੋਕ ਹੁਣ ਵੀ ਪੂਰੀ ਦ੍ਰਿੜਤਾ ਨਾਲ ਪੁਲਿਸ ਨੂੰ ਨਸ਼ੇ ਨਾਲ ਸੰਬੰਧਤ ਗਤੀਵਿਧੀਆਂ ਬਾਰੇ ਸੂਚਨਾ ਦੇ ਕੇ ਸਹਿਯੋਗ ਕਰਨ ਤਾਂ ਬੜੀ ਜਲਦ ਸੂਬੇ ਵਿੱਚੋਂ ਨਸ਼ੇ ਦੀ ਵੀ ਜੜ ਖ਼ਤਮ ਕਰ ਦਿੱਤੀ ਜਾਵੇਗੀ।

ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਾਮੁਕਤੀ ਮੁਹਿੰਮ ਤਹਿਤ ਜੋ ਵੀ ਵਿਅਕਤੀ ਨਸ਼ਾ ਛੱਡਣ ਲਈ ਖੁਦ ਨਸ਼ਾ ਛੁਡਾਊ ਕੇਂਦਰਾਂ ਤੱਕ ਪਹੁੰਚਣਗੇ, ਉਨਾਂ ਖ਼ਿਲਾਫ਼ ਕੋਈ ਵੀ ਉਲਟ ਕਾਰਵਾਈ ਨਹੀਂ ਕੀਤੀ ਜਾਵੇਗੀ, ਸਗੋਂ ਅਜਿਹੇ ਵਿਅਕਤੀਆਂ ਨੂੰ ਸਿਹਤਮੰਦ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨਾਂ ਇਸ ਗੱਲ ‘ਤੇ ਖੁਸ਼ੀ ਪ੍ਰਗਟ ਕੀਤੀ ਕਿ ਅੱਜ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਮਾਹੌਲ ਬਣ ਗਿਆ ਹੈ, ਜਿਸ ਨੂੰ ਲੋਕਾਂ ਦਾ ਵੀ ਸਹਿਯੋਗ ਮਿਲਣ ਲੱਗਾ ਹੈ। ਨਤੀਜਤਨ ਨਸ਼ੇ ਦੇ ਆਦੀ ਵਿਅਕਤੀ ਨਸ਼ਾ ਛੱਡਣ ਲਈ ਖੁਦ-ਬ-ਖੁਦ ਅੱਗੇ ਆਉਣ ਲੱਗੇ ਹਨ। ਉਨਾਂ ਪੁਲਿਸ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਹਾਂ-ਪੱਖੀ ਬਦਲਾਅ ਦੇ ਦੌਰ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਉਨਾਂ ਵਿੱਚ ਪੁਲਿਸ ਦੀ ਵਿਸ਼ਵਾਸ਼ ਬਹਾਲੀ ਅਤੇ ਮਜ਼ਬੂਤੀ ਲਈ ਹੋਰ ਯਤਨ ਕਰਨ।

ਅਗਲੇ ਪੰਨੇ ਤੇ ਪੜੋ ਪੂਰੀ ਖਬਰ

  • 1
    Share

LEAVE A REPLY