ਲੁਧਿਆਣਾ ਵਿਚ ਫੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਲਗਾਈ ਦੋ ਰੋਜ਼ਾ ਪ੍ਰਦਰਸ਼ਨੀ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ


ਲੁਧਿਆਣਾ –ਵਿਸ਼ਵ ਫੋਟੋਗ੍ਰਾਫ਼ੀ ਦਿਹਾੜੇ ਮੌਕੇ ਲੁਧਿਆਣਾ ਫੋਟੋ ਜਰਨਲਿਸਟ ਵਲੋਂ ਪੰਜਾਬੀ ਭਵਨ ਵਿਖੇ ਲਗਾਈ ਗਈ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ ਹੋ ਗਈ। ਇਸ ਮੌਕੇ ਵਿਧਾਇਕ ਬੈਂਸ, ਵਿਧਾਇਕ ਰਾਕੇਸ਼ ਪਾਂਡੇ, ਸਰਦਾਰਾ ਸਿੰਘ ਜੌਹਲ, ਕਰਨਲ ਐਚ.ਐਸ. ਕਾਹਲੋਂ, ਕੁਲਵੰਤ ਸਿੰਘ ਸਿੱਧੂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਸਮੇਤ ਕਈ ਸਖਸ਼ੀਅਤਾਂ ਨੇ ਹਾਜ਼ਰੀ ਭਰੀ ਅਤੇ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵਲੋਂ ਕੀਤੇ ਗਏ ਇਸ ਉਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਫੋਟੋ ਜਰਨਲਿਸਟਾਂ ਨੇ ਮੇਰੀ ਜਿੰਦਗੀ ਵਿਚ ਬੜਾ ਭਾਰੀ ਰੋਲ ਅਦਾ ਕੀਤਾ ਹੈ ਕਿਉਂਕਿ ਕਈ ਔਖੇ ਸਮੇਂ ਜਰਨਲਿਸਟਾਂ ਵੱਲੋਂ ਖਿੱਚੀਆਂ ਤਸਵੀਰਾਂ ਕਾਰਨ ਹੀ ਮੇਰੀ ਜ਼ਮਾਨਤ ਸੰਭਵ ਹੋ ਸਕੀ ਹੈ।

ਆਰਥਿਕ ਮਾਹਿਰ ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਮੈਂ ਦੇਸ਼ ਦੇ ਚਾਰ ਪ੍ਰਧਾਨ ਮੰਤਰੀਆਂ ਨਾਲ ਕੰਮ ਕੀਤਾ ਹੈ, ਸ਼ੁਰੂ ਸ਼ੁਰੂ ਵਿਚ ਮੈਨੂੰ ਵੀ ਫੋਟੋਗ੍ਰਾਫੀ ਦਾ ਸ਼ੌਂਕ ਸੀ, ਪਰ ਮੈਂ ਉਸਨੂੰ ਬਰਕਰਾਰ ਨਹੀਂ ਰੱਖ ਸਕਿਆ, ਇਸ ਗੱਲ ਦਾ ਅੱਜ ਮੈਨੂੰ ਅਫਸੋਸ ਹੋ ਰਿਹਾ ਹੈ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਕ ਫੋਟੋ ਕਈ ਹਜ਼ਾਰ ਲਫਜਾਂ ਦਾ ਕੰਮ ਕਰਦੀ ਹੈ, ਕਿਉਂਕਿ ਕਈ ਹਜ਼ਾਰ ਲਫਜ ਦੀ ਲਿਖਣ ਤੋਂ ਬਿਨਾਂ ਹੀ ਇਕ ਫੋਟੋ ਸਾਰਾ ਕੁਝ ਬਿਆਨ ਕਰ ਦਿੰਦੀ ਹੈ। ਪ੍ਰਦਰਸ਼ਨੀ ਵਿਚ 24 ਫੋਟੋਜਰਨਲਿਸਟ ਦੀਆਂ 48 ਵੱਖ-ਵੱਖ ਪ੍ਰਕਾਰ ਦੀਆਂ ਤਸਵੀਰਾਂ ਨੂੰ ਸ਼ਾਮਿਲ ਕੀਤਾ ਗਿਆ, ਜੋ ਕਿ ਲੁਧਿਆਣਾ ਸ਼ਹਿਰ ਅਤੇ ਇੱਥੋਂ ਦੇ ਲੋਕਾਂ ਦੇ ਵੱਖ ਵੱਖ ਦ੍ਰਿਸ਼ਾਂ ਨੂੰ ਪ੍ਰਦਰਿਸ਼ਤ ਕਰਦੀਆਂ ਹਨ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।

ਅਗਲੇ ਪੰਨੇ ਤੇ ਵੇਖੋ ਕੁੱਜ ਹੋਰ ਤਸਵੀਰਾਂ 


LEAVE A REPLY