ਵਿਧਾਇਕ ਬੈਂਸ ਨੇ ਕੋਟਕਪੂਰਾ ਤੋਂ ਬਰਗਾੜੀ ਤੱਕ ਦੇ ਰੋਸ ਮਾਰਚ ਚ ਸ਼ਾਮਲ ਹੋਣ ਲਈ ਨਾਨਕ ਨਾਮ ਲੇਵਾ ਸੰਗਤ ਨੂੰ ਦਿੱਤਾ ਖੁੱਲਾ ਸੱਦਾ – ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ


Press Conference Organized by MLA Simarjit Singh Bains in Ludhiana Regarding Bargari Issue (1)

ਲੁਧਿਆਣਾ – ਲੋਕ ਇਨਸਾਫ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅੱਜ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਕੋਟਕਪੂਰਾ ਤੋਂ ਬਰਗਾੜੀ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਦਿੱਤਾ ਹੈ। ਇਸ ਦੌਰਾਨ ਉਨਾਂ ਮੰਗ ਕੀਤੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਸਮੇਤ ਬਰਗਾਂੜੀ ਕਾਂਡ ਵਿੱਚ ਜੋ ਵੀ ਕੋਈ ਦੋਸ਼ੀ ਹੈ, ਸਰਕਾਰ ਤੁਰੰਤ ਕਾਰਵਾਈ ਕਰੇ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।

ਲੁਧਿਆਣਾ ਦੇ ਸਰਕਟ ਹਾਊਸ ਵਿੱਖੇ ਲੋਕ ਇਨਸਾਫ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸੂਬੇ ਦੀ ਪੁਲਸ ਵਲੋਂ ਕੋਟਕਪੂਰਾ ਅਤੇ ਬਰਗਾੜੀ ਵਿੱਖੇ ਨਿਹੱਥੇ ਸਿੰਘਾਂ ਤੇ ਸ਼ਰੇਆਮ ਗੋਲੀਆਂ ਚਲਾਈਆਂ ਜਿਸ ਵਿੱਚ ਦੋ ਨੌਜਵਾਨ ਵੀ ਸ਼ਹੀਦ ਹੋ ਗਏ ਸਨ। ਵਿਧਾਇਕ ਬੈਂਸ ਨੇ ਸੂਬੇ ਭਰ ਦੀਆਂ ਸੰਗਤਾਂ ਦੇ ਨਾਲ ਨਾਲ ਦੇਸ਼ ਵਿਦੇਸ਼ ਵਿੱਚ ਬੈਠੀ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ 7 ਅਕਤੂਬਰ ਦਿਨ ਐਤਵਾਰ ਨੂੰ ਕੋਟਕਪੂਰਾ ਦੀ ਦਾਣਾ ਮੰਡੀ ਵਿੱਖੇ ਪੁੱਜਣ ਤਾਂ ਜੋ ਕੋਟਕਪੂਰਾ ਤੋਂ ਬਰਗਾੜੀ ਤੱਕ ਜੋ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਉਸ ਵਿੱਚ ਸ਼ਾਮਲ ਹੋਇਆ ਜਾ ਸਕੇ।

ਉਨਾਂ ਕਿਹਾ ਕਿ ਰੋਸ ਮਾਰਚ ਵਿੱਚ ਜਿੱਥੇ ਨਾਨਕ ਨਾਮ ਲੇਵਾ ਸੰਗਤ ਨੂੰ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ ਹੈ ਉੱਥੇ ਸਮੂਹ ਐਸਜੀਪੀਸੀ ਮੈਂਬਰਾਂ, ਸਾਬਕਾ ਵਿਧਾਇਕਾਂ, ਮੌਜੂਦਾ ਵਿਧਾਇਕਾਂ ਤੋਂ ਇਲਾਵਾ ਹਰ ਉਹ ਗੁਰੂ ਦਾ ਨਿਮਾਣਾ ਸਿੱਖ ਸ਼ਾਮਲ ਹੋ ਸਕਦਾ ਹੈ ਜਿਸ ਦੇ ਮਨ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਧਾ ਹੈ। ਉਨਾਂ ਦੱਸਿਆ ਕਿ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਉਨਾਂ ਨੂੰ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਨਾਲ ਨਾਲ ਬਾਹਰਲੇ ਦੇਸ਼ਾਂ ਤੋਂ ਵੀ ਫੋਨ ਆ ਰਹੇ ਹਨ ਅਤੇ ਅਨੇਕਾਂ ਲੋਕ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਮੌਕੇ ਤੇ ਜਸਵਿੰਦਰ ਸਿੰਘ ਖਾਲਸਾ, ਰਣਧੀਰ ਸਿੰਘ ਸਿਬਿਆ, ਗੁਰਪ੍ਰੀਤ ਸਿੰਘ ਖੁਰਾਣਾ, ਜਤਿੰਦਰ ਪਾਲ ਸਿੰਘ ਸਲੂਜਾ, ਸੁਰਿੰਦਰ ਸਿੰਘ ਗਰੇਵਾਲ, ਕਿਰਨਜੀਤ ਕੌਰ, ਅਰਜੁਨ ਸਿੰਘ ਚੀਮਾ, ਸੁਖਦੇਵ ਸਿੰਘ ਚੱਕ, ਕਾਲਾ ਘਵੱਦੀ, ਕੁਲਦੀਪ ਸਿੰਘ ਬਿੱਟਾ, ਗੁਰਮੀਤ ਸਿੰਘ ਮੁੰਡੀਆਂ, ਪਵਨਦੀਪ ਸਿੰਘ ਮਦਾਨ, ਕੁਲਦੀਪ ਸਿੰਘ ਪੱਡਾ, ਸਰਬਜੀਤ ਸਿੰਘ ਜਨਕਪੁਰੀ, ਤਰਨਜੀਤ ਸਿੰਘ ਖੁਰਾਣਾ, ਜਤਿੰਦਰ ਪਾਲ ਸਿੰਘ ਸਲੂਜਾ, ਤਰੁਣਵੀਰ ਸਿੰਘ ਖੁਰਾਨਾ, ਬਲਦੇਵ ਸਿੰਘ, ਪਰਿਤਪਾਲ ਸਿੰਘ ਮਾਂਗਤ ਤੇ ਹੋਰ ਵੀ ਸ਼ਾਮਲ ਸਨ।


LEAVE A REPLY