ਪੁਲਿਸ ਨੇ ਜਿਸਮ ਫਰੋਸ਼ੀ ਦਾ ਧੰਦਾ ਕਰਦੇ 2 ਜੋੜਿਆਂ ਸਹਿਤ ਹੋਟਲ ਦੇ ਮੈਨੇਜਰ ਨੂੰ ਕੀਤਾ ਗ੍ਰਿਫ਼ਤਾਰ


Prostitution racket busted by Moga Police

ਪੰਜਾਬ ਪੁਲਿਸ ਨੇ ਮੋਗਾ ਦੇ ਸੰਧੂ ਹੋਟਲ ਵਿੱਚ ਬੀਤੀ ਦੇਰ ਰਾਤ ਪੁਲਿਸ ਵੱਲੋਂ ਛਾਪਾਮਾਰੀ ਕੀਤੀ ਗਈ। ਇਸ ਮੌਕੇ ਪੁਲਿਸ ਨੇ ਜਿਸਮ ਫਰੋਸ਼ੀ ਦਾ ਧੰਦਾ ਕਰਦੇ ਦੋ ਪ੍ਰੇਮੀ ਜੋੜੇ ਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਸਿਟੀ 1 ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਹੋਟਲ ਦੇ ਨਾਲ ਰਹਿੰਦੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਸੰਧੂ ਹੋਟਲ ਵਿੱਚ ਦੇਹ ਵਪਾਰ ਦਾ ਧੰਧਾ ਚੱਲ ਰਿਹਾ।

ਇਸ ਸ਼ਿਕਾਇਤ ਦੇ ਆਧਾਰ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਹੋਟਲ ਵਿੱਚ ਛਾਪਾ ਮਾਰਿਆ ਤੇ ਮੌਕੇ ’ਤੇ ਉੱਥੋਂ ਦੋ ਪ੍ਰੇਮੀ ਜੋੜੇ ਤੇ ਹੋਟਲ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮੁਤਾਬਕ ਇਨ੍ਹਾਂ 5 ਜਣਿਆ ਤੇ Immormal Traffic Act ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।


LEAVE A REPLY