ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖੀ ਚਿੱਠੀ, ਗਰੀਬਾਂ ਲਈ ਕੀਤੀ ਇਹ ਮੰਗ


 

Amaridner-Singh-PM-Modi

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਜ਼ਿਆਦਾ ਤੋਂ ਜ਼ਿਆਦਾ ਗ਼ਰੀਬਾਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਮੋਦੀ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸਈਸੀਸੀ ਤਹਿਤ ਕੱਚੇ ਮਕਾਨ ਦੀ ਪਰਿਭਾਸ਼ਾ ਬਹੁਤ ਸੀਮਿਤ ਰਹਿ ਜਾਂਦੀ ਹੈ।

ਇਸ ਦੇ ਚੱਲਦਿਆਂ ਪੰਜਾਬ ਦੇ ਪੇਂਡੂ ਇਲਾਕੇ ਦੇ ਬਹੁਤ ਸਾਰੇ ਗ਼ਰੀਬ ਪਰਿਵਾਰ ਇਸ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਸ਼ਰਤਾਂ ਵਿੱਚ ਬਦਲਾਅ ਦੇ ਬਾਅਦ ਪੰਜਾਬ ਵਿੱਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤਕ ਇਸ ਸਕੀਮ ਦਾ ਲਾਭ ਪਹੁੰਚਾਇਆ ਜਾ ਸਕਦਾ ਹੈ। ਪੀਐਮ ਨਾਲ ਪਹਿਲੀ ਸਤੰਬਰ, 2018 ਨੂੰ ਕੀਤੀ ਮੁਲਾਕਾਤ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਸ ਵੇਲੇ ਮੋਦੀ ਨੇ ਪੰਜਾਬ ਵਿੱਚ ਸਕੀਮ ਦੇ ਨਿਮਨ ਪੱਧਰ ਦੇ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਸੀ।

ਮੁੱਖ ਮੰਤਰੀ ਨੇ ਦੱਸਿਆ ਕਿ ਸਿਰਫ 9 ਮਹਨਿਆਂ ਵਿੱਚ ਹੀ ਪੰਜਾਬ ਦਾ ਰੈਂਕ 25 ਤੋਂ ਤੀਜੇ ਸਥਾਨ ‘ਤੇ ਆ ਗਿਆ ਹੈ। ਉਨ੍ਹਾਂ ਦੀ ਸਰਕਾਰ ਇਸ ਨੂੰ ਜਾਰੀ ਰੱਖਦਿਆਂ ਹਰ ਗਰੀਬ ਪੇਂਡੂ ਪਰਿਵਾਰ ਨੂੰ ਪੱਕਾ ਘਰ ਮੁਹੱਈਆ ਕਰਵਾਏਗੀ। ਸੀਮਿਤ ਨਿਯਮਾਂ ਦੇ ਕਰਕੇ ਵੱਡੇ ਪੈਮਾਨੇ ‘ਤੇ ਗਰੀਬ ਪਰਿਵਾਰ ਇਸ ਦਾ ਲਾਭ ਨਹੀਂ ਲੈ ਪਾ ਰਹੇ।

ਇਸ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਕੱਚੇ ਘਰ ਦੀ ਸਹੀ ਭਾਸ਼ਾ ਦੀ ਸਲਾਹ ਦਿੰਦਿਆਂ ਕਿਹਾ ਕਿ ਮੌਜੂਦਾ ਨਿਯਮਾਂ ਵਿੱਚ ਪੱਕੀਆਂ ਇੱਟਾਂ ਤੇ ਲੱਕੜ ਵਾਲੇ ਮਕਾਨ ਵੀ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ, ਜੋ ਹਾਲੇ ਇਸ ਸਕੀਮ ਦੀਆਂ ਸ਼ਰਤਾਂ ਵਿੱਚ ਨਹੀਂ ਹਨ। ਇਨ੍ਹਾਂ ਨੂੰ ਸ਼ਾਮਲ ਕੀਤੇ ਜਾਣ ਨਾਲ ਜ਼ਿਆਦਾ ਪਰਿਵਾਰਾਂ ਨੂੰ ਸਕੀਮ ਦਾ ਲਾਭ ਮਿਲੇਗਾ।


LEAVE A REPLY