ਨਸ਼ਿਆਂ ਦੇ ਖਾਤਮੇ ਲਈ ਕੈਪਟਨ ਵੱਲੋਂ ਕੌਮੀ ਡਰੱਗ ਨੀਤੀ ਦਾ ਮੁੜ ਸੱਦਾ


Captain Amarinider Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਦੀ ਲਾਹਨਤ ਤੋਂ ਬਚਾਉਣ ਲਈ ਕੌਮੀ ਡਰੱਗ ਨੀਤੀ ਦਾ ਮੁੜ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਪ੍ਰਭਾਵੀ ਤਰੀਕੇ ਨਾਲ ਨਜਿੱਠਣ ਲਈ ਕੇਂਦਰੀ ਪੱਧਰ ’ਤੇ ਵਿਆਪਕ ਫਾਰਮੂਲਾ ਤਿਆਰ ਕੀਤੇ ਜਾਣ ਦੀ ਜ਼ਰੂਰਤ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁਝ ਸੂਬਿਆਂ ਵੱਲੋਂ ਅਫੀਮ ਦੀ ਖੇਤੀ ਦੀ ਵੱਧ ਰਹੀ ਮੰਗ ਕਾਰਨ ਇਹ ਮੁੱਦਾ ਕੇਂਦਰ ਤਕ ਚਲ ਗਿਆ ਹੈ। ਮੱਧ ਪ੍ਰਦੇਸ਼ ਤੇ ਰਾਜਸਥਾਨ ਵਰਗੇ ਸੂਬਿਆਂ ਵੱਲੋਂ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ ਜਿਸ ਲਈ ਉਹ ਪੰਜਾਬ ਵਿੱਚ ਲਾਹੇਵੰਦ ਮੰਡੀ ਭਾਲ ਰਹੇ ਹਨ। ਇਸ ਨਾਲ ਸੂਬੇ ਦੀ ਨੌਜਵਾਨ ਪੀੜ੍ਹੀ ਤਬਾਹ ਹੋ ਜਾਏਗੀ।

ਅੱਜ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਕੋਲ ਕੌਮੀ ਡਰੱਗ ਨੀਤੀ ਦਾ ਮੁੱਦਾ ਚੁੱਕਿਆ ਹੈ। ਮੁੱਖ ਮੰਤਰੀਆਂ ਦੀ ਕਾਨਫਰੰਸ ਵਿੱਚ ਵੀ ਇਹ ਮਾਮਲਾ ਉਠਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਾਸਤੇ ਸਪਸ਼ਟ ਵਿਧੀ-ਵਿਧਾਨ ਦੀ ਜ਼ਰੂਰਤ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੌਮੀ ਨੀਤੀ ਨਸ਼ਿਆਂ ਦੀ ਖੇਤੀ ਦੀ ਜ਼ਰੂਰਤ ਨੂੰ ਵੀ ਮੁਖ਼ਾਤਬ ਹੋ ਸਕਦੀ ਹੈ ਜਿਸ ਦੀ ਫਾਰਮਾਸਿਊਟੀਕਲ ਉਦਯੋਗ ਲਈ ਜ਼ਰੂਰਤ ਹੁੰਦੀ ਹੈ। ਅਜਿਹੀ ਨੀਤੀ ਨੂੰ ਤਿਆਰ ਕਰਦੇ ਹੋਏ ਕੇਂਦਰ ਵੱਲੋਂ ਸੂਬਿਆਂ ਤੇ ਮਾਹਰਾਂ ਨੂੰ ਵੀ ਇਸ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

  • 288
    Shares

LEAVE A REPLY