ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ-ਵਿਧਾਇਕ ਕੁਲਦੀਪ ਸਿੰਘ ਵੈਦ


Punjab Government Committed for Providing Uninterrupted Electricity Supply Said MLA Kuldeep Singh Vaid

ਲੁਧਿਆਣਾ – ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਦ੍ਰਿੜ ਵਚਨਬੱਧ ਹੈ। ਹਲਕਾ ਗਿੱਲ ਦੇ ਲੋਕਾਂ ਨੂੰ ਮਾੜੀ ਬਿਜਲੀ ਸਪਲਾਈ, ਟੁੱਟੀਆਂ ਤਾਰਾਂ, ਪੁਰਾਣੇ ਟਰਾਂਸਫਾਰਮਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਇਹ ਵਿਚਾਰ ਅੱਜ ਸਥਾਨਕ ਗੁਰੂ ਨਾਨਕ ਨਗਰ ਵਿਖੇ ਨਵੇਂ ਟਰਾਂਸਫਾਰਮਰ ਦਾ ਉਦਘਾਟਨ ਕਰਦਿਆਂ ਕੀਤਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਨਾਲ ਸੰਬੰਧਤ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਉਨਾਂ ਨੇ ਪੀ. ਐੱਸ. ਪੀ. ਸੀ. ਐੱਲ. ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਹਲਕਾ ਗਿੱਲ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਉਨਾਂ ਨਾਲ ਕਾਂਗਰਸੀ ਆਗੂ ਸੋਨੀ ਗਿੱਲ, ਮਨੋਹਰ ਸਿੰਘ ਗਿੱਲ, ਸਰਪੰਚ ਗੁਰਮਿੰਦਰ ਸਿੰਘ, ਸਰਪੰਚ ਲਾਲ ਸਿੰਘ, ਗੱਗੀ ਗਿੱਲ, ਸੁੱਖ ਸਾਗਰ ਅਤੇ ਹੋਰ ਹਾਜ਼ਰ ਸਨ।

  • 7
    Shares

LEAVE A REPLY