ਪੰਜਾਬ ਸਰਕਾਰ ਨੇ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਤੋਂ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਯੋਜਨਾਵਾਂ ਲਈ ਅਰਜ਼ੀਆਂ ਮੰਗੀਆਂ


scholarship

ਲੁਧਿਆਣਾ – ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਇਸਾਈ, ਬੋਧੀ, ਪਾਰਸੀ ਅਤੇ ਜੈਨ) ਦੇ ਯੋਗ ਵਿਦਿਆਰਥੀਆਂ ਤੋਂ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਯੋਜਨਾਵਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਜੋ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in ‘ਤੇ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਹਨ। ਵਧੇਰੀ ਜਾਣਕਾਰੀ ਲਈ ਵੈੱਬਸਾਈਟ www.minorityaffairs.gov.in ਵੀ ਦੇਖੀ ਜਾ ਸਕਦੀ ਹੈ। ਇਹ ਸਕਾਲਰਸ਼ਿਪ ਵਿਦਿਅਕ ਸੈਸ਼ਨ 2018-19 ਲਈ ਦਿੱਤੇ ਜਾਣਗੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰ. ਪਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਸੀ. ਬੀ. ਐੱਸ. ਈ., ਆਈ. ਸੀ. ਐੱਸ. ਈ. ਨਾਲ ਐਫੀਲੀਏਟਡ ਸਰਕਾਰੀ/ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲ/ਸੰਸਥਾਵਾਂ ਤੋਂ ਪਹਿਲੀ ਤੋਂ ਦਸਵੀਂ ਜਮਾਤ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਵਧੇਰੀ ਜਾਣਕਾਰੀ ਲਈ ਈਮੇਲ pmsminorityaffairspunjab0gmail.com ਜਾਂ ਨੰਬਰਾਂ 0172-5015856, 9888245832 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਅਪਲਾਈ ਕਰਨ (ਨਵੀਂਆਂ ਦਰਖ਼ਾਸਤਾਂ ਅਤੇ ਰਿਨਿਊਲ ਦਰਖ਼ਾਸਤਾਂ ਵਾਸਤੇ) ਦੀ ਆਖ਼ਰੀ ਮਿਤੀ 15 ਅਕਤੂਬਰ, 2018 ਹੈ।

ਸਰਕਾਰੀ/ਗੈਰ ਸਰਕਾਰੀ ਮਾਨਤਾ ਪ੍ਰਾਪਤ ਸੀਨੀਅਰ ਸੈਕੰਡਰੀ ਸਕੂਲਾਂ/ਕਾਲਜਾਂ/ਯੂਨੀਵਰਸਿਟੀਜ਼ ਸਮੇਤ ਰਿਹਾਇਸ਼ੀ ਸੰਸਥਾਵਾਂ, ਪਾਲੀਟੈਕਨਿਕ ਕਾਲਜ, ਆਈ. ਟੀ. ਆਈਜ਼, ਉਦਯੋਗਿਕ ਸਿਖ਼ਲਾਈ ਸੈਂਟਰ, ਜੋ ਕਿ ਐੱਨ. ਸੀ. ਵੀ. ਟੀ. ਵੱਲੋਂ ਮਾਨਤਾ ਪ੍ਰਾਪਤ, ਸਮਰੱਥ ਅਧਿਕਾਰੀ ਤੋਂ ਪ੍ਰਵਾਨਿਤ ਹੋਣ, ਵਿੱਚ ਪੜ ਰਹੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਵਧੇਰੀ ਜਾਣਕਾਰੀ ਲਈ ਈਮੇਲ postmatricpunjab0gmail.com ਜਾਂ ਨੰਬਰਾਂ 0172-5015857, 7696904322 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਅਪਲਾਈ ਕਰਨ (ਨਵੀਂਆਂ ਦਰਖ਼ਾਸਤਾਂ ਅਤੇ ਰਿਨਿਊਲ ਦਰਖ਼ਾਸਤਾਂ ਵਾਸਤੇ) ਦੀ ਆਖ਼ਰੀ ਮਿਤੀ 30 ਅਕਤੂਬਰ, 2018 ਹੈ।

ਜੋ ਵਿਦਿਆਰਥੀ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਵਾਨਤ ਸੰਸਥਾਵਾਂ ਵਿੱਚ ਗ੍ਰੇਜੂਏਟ/ਪੋਸਟ ਗ੍ਰੇਜੂਏਟ ਪੱਧਰ ਦੇ ਤਕਨੀਕੀ ਜਾਂ ਪ੍ਰੋਫੈਸ਼ਨਲ ਕੋਰਸ ਵਿੱਚ ਪੜ ਰਹੇ ਹੋਣ, ਉਹ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਵਧੇਰੀ ਜਾਣਕਾਰੀ ਲਈ ਈਮੇਲ minoritymcm0gmail.com ਜਾਂ ਨੰਬਰਾਂ 0172-5015858, 7696904322 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਅਪਲਾਈ ਕਰਨ (ਨਵੀਂਆਂ ਦਰਖ਼ਾਸਤਾਂ ਅਤੇ ਰਿਨਿਊਲ ਦਰਖ਼ਾਸਤਾਂ ਵਾਸਤੇ) ਦੀ ਆਖ਼ਰੀ ਮਿਤੀ 30 ਅਕਤੂਬਰ, 2018 ਹੈ। ਸ੍ਰ. ਗਿੱਲ ਨੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨਾਂ ਯੋਜਨਾਵਾਂ ਦਾ ਭਰਪੂਰ ਲਾਭ ਲੈਣ।

 

  • 77
    Shares

LEAVE A REPLY