ਪੰਜਾਬ ਪੁਲਿਸ ਦੇ ਨਵੇਂ ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਸਨਖੀਖੇਜ ਖੁਲਾਸਾ – ਪੰਜਾਬ ਦੇ ਸਵਾ ਸੌ ਥਾਣਾ ਖੇਤਰ ਬਣੇ ਨਸ਼ਾ ਵਿਕਰੀ ਕੇਂਦਰ


Punjab Police DGP Claims that drugs are Selling in 124 Police Stations

ਪੰਜਾਬ ਪੁਲਿਸ ਦੇ ਨਵੇਂ ਬਣੇ ਮੁਖੀ ਡੀਜੀਪੀ ਦਿਨਕਰ ਗੁਪਤਾ ਨੇ ਸਨਖੀਖੇਜ ਖੁਲਾਸਾ ਕੀਤਾ ਹੈ, ਜੋ ਪੁਲਿਸ ਵਿਭਾਗ ਲਈ ਬੇਹੱਦ ਸ਼ਰਮਨਾਕ ਹੈ। ਗੁਪਤਾ ਨੇ ਮੰਨਿਆ ਹੈ ਕਿ ਪੰਜਾਬ ਦੇ 124 ਥਾਣਾ ਖੇਤਰ ਅਜਿਹੇ ਹਨ ਜਿਨ੍ਹਾਂ ਦੀ ਹੱਦ ਅੰਦਰ ਬਾਕੀ ਥਾਵਾਂ ਤੋਂ ਵੱਧ ਨਸ਼ਾ ਵਿਕਦਾ ਹੈ। ਇਸ ਦੇ ਨਾਲ ਡੀਜੀਪੀ ਨੇ ਇਹ ਵੀ ਮੰਨਿਆ ਕਿ ਨਸ਼ੇ ਨੂੰ ਕੋਈ ਵੀ ਪੂਰਨ ਤੌਰ ‘ਤੇ ਖ਼ਤਮ ਕਰਨਾ ਅਸੰਭਵ ਹੈ।

ਲੋਕ ਸਭਾ ਚੋਣਾਂ ਦੇ ਐਲਾਨ ਮਗਰੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਈ ਜ਼ਿਲ੍ਹਿਆਂ ਦਾ ਦੌਰਾ ਕੀਤਾ ਤੇ ਇਸੇ ਤਹਿਤ ਫ਼ਿਰੋਜ਼ਪੁਰ-ਫ਼ਾਜ਼ਿਲਕਾ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਨਸ਼ੇ ਦੇ ਮਾਮਲੇ ‘ਤੇ ਅਹਿਮ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ 124 ਥਾਣਿਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਨਸ਼ੇ ਦੇ ਮਾਮਲੇ ਦਰਜ ਹਨ। 124 ਥਾਣਿਆਂ ਵਿੱਚੋਂ ਸਰਹੱਦੀ ਇਲਾਕੇ ਫ਼ਿਰੋਜ਼ਪੁਰ ਦੇ ਨੌਂ ਤੇ ਫ਼ਾਜ਼ਿਲਕਾ ਦੇ ਚਾਰ ਥਾਣੇ ਸ਼ਾਮਲ ਹਨ।

ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨਸ਼ਾ ਖਰੀਦਣ ਦੇ ਮਾਮਲੇ ਸਬੰਧੀ ਕੀਤੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਠੀਕ ਢੰਗ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅਮਰੀਕਾ ਵਰਗੇ ਦੇਸ਼ਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਕਿਹਾ ਕੋਈ ਵੀ ਨਸ਼ੇ ਨੂੰ ਪੂਰਨ ਤੌਰ ‘ਤੇ ਖ਼ਤਮ ਨਹੀਂ ਕਰ ਸਕਦਾ।

ਲੋਕ ਸਭਾ ਚੋਣਾਂ ਦੌਰਾਨ ਦਿਨਕਰ ਗੁਪਤਾ ਨੇ ਮਾਲਵੇ ਵਿੱਚ ਗੈਂਗਸਟਰਾਂ ਦੇ ਸਰਗਰਮ ਹੋਣ ਦਾ ਵੀ ਖ਼ਦਸ਼ਾ ਜਤਾਇਆ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਸਪੈਸ਼ਲ ਟੀਮਾਂ ਬਣਾ ਕੇ ਪੰਜਾਬ ਵਿੱਚ ਭਗੌੜੇ, ਗੈਂਗਸਟਰ ਤੇ ਨਸ਼ੇ ਦੇ ਕਾਰੋਬਾਰੀਆਂ ‘ਤੇ ਨਕੇਲ ਕੱਸੀ ਜਾਵੇਗੀ।


LEAVE A REPLY