ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਚ ਜਲਦ ਭਰੀਆਂ ਜਾਣਗੀਆਂ ਖ਼ਾਲੀ ਆਸਾਮੀਆਂ, ਕੈਪਟਨ ਨੇ ਸਾਰੇ ਵਿਭਾਗਾਂ ਤੋਂ ਮੰਗੀ 10 ਦਿਨਾਂ ਚ ਰਿਪੋਰਟ


 

Captain Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਮਹੱਤਵਪੂਰਣ ਅਸਾਮੀਆਂ ਦੀ ਪਛਾਣ ਕਰਕੇ ਸੂਚੀ ਤਿਆਰ ਦੇ ਹੁਕਮ ਦਿੱਤੇ ਹਨ। ਇਹ ਆਸਾਮੀਆਂ ਜ਼ਰੂਰੀ ਆਧਾਰ ‘ਤੇ ਭਰੀਆਂ ਜਾਣਗੀਆਂ। ਇਸ ਕੰਮ ਲਈ ਕੈਪਟਨ ਨੇ ਸਾਰੇ ਵਿਭਾਗਾਂ ਨੂੰ 10 ਦਿਨਾਂ ਦੀ ਡੈੱਡਲਾਈਨ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੀ ਤਰਜ਼ ‘ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਟਰਾਂਸਫਰ ਨੀਤੀ ਲਾਗੂ ਕਰਨ ਦੀ ਵੀ ਗੱਲ ਕਹੀ ਹੈ।

ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸਰਕਾਰੀ ਸਕੂਲਾਂ ਦੇ 9ਵੀਂ ਤੇ 10ਵੀਂ ਜਮਾਤ ਤੋਂ ਇਲਾਵਾ ਕਾਲਜਾਂ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਐਨਸੀਸੀ ਟ੍ਰੇਨਿੰਗ ਦੇਣ ਲਈ ਪਾਇਲਟ ਪ੍ਰੋਜੈਕਟ ਦਾ ਵੀ ਐਲਾਨ ਕੀਤਾ ਹੈ।

ਉਕਤ ਤਿੰਨ ਜ਼ਿਲ੍ਹਿਆਂ ਵਿੱਚ ਕੁੱਲ 365 ਹਾਈ ਸਕੂਲ ਤੇ 365 ਸੀਨੀਅਰ ਸੈਕੰਡਰੀ ਸਕੂਲ ਮੌਜੂਦ ਹਨ। ਇਹ ਫ਼ੈਸਲਾ ਡੀਓਓ ਵੱਲੋਂ ਵਿੱਤ ਵਿਭਾਗ ਨੂੰ ਪੇਸ਼ ਕੀਤੇ ਗਏ ਰਸਮੀ ਪ੍ਰਸਤਾਵ ‘ਤੇ ਅਧਾਰਤ ਹੈ, ਜਿਸ ਨੂੰ ਕੈਪਟਨ ਅਮਰਿੰਦਰ ਨੇ ਤੁਰੰਤ ਸਵੀਕਾਰ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਨੌਜਵਾਨਾਂ ਨੂੰ ਹਥਿਆਰਬੰਦ ਤੇ ਅਰਧ ਸੈਨਿਕ ਬਲਾਂ ਵਿੱਚ ਰੁਜ਼ਗਾਰ ਦੇਣ ਵਿੱਚ ਮਦਦ ਕਰੇਗੀ।

ਕੈਪਟਨ ਨੇ ਕਿਹਾ ਹੈ ਕਿ ਪਹਿਲਾਂ ਇਹ ਤਿੰਨ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰੋਜੈਕਟ ਚਲਾਇਆ ਜਾਏਗਾ ਤੇ ਹੌਲੀ-ਹੌਲੀ ਸੂਬੇ ਦੇ ਸਾਰੇ ਸਕੂਲਾਂ ਲਈ ਅਜਿਹੀ ਟ੍ਰੇਨਿੰਗ ਲਾਜ਼ਮੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਲਈ ਲੋੜੀਂਦੇ ਢੰਗ-ਤਰੀਕੇ ਅਪਣਾਏ ਜਾਣੇ ਚਾਹੀਦੇ ਹਨ।

ਆਸਾਮੀਆਂ ਦੀ ਭਰਤੀ ਤੇ ਹੋਰ ਮਹੱਤਵਪੂਰਣ ਮੁੱਦਿਆਂ ‘ਤੇ ਚਰਚਾ ਕਰਨ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਤਹਿਤ ਪਹਿਲੇ ਪੜਾਅ ਵਿੱਚ ਲਗਪਗ 29,000 ਅਸਾਧਾਰਣ ਅਸਾਮੀਆਂ ਭਰੀਆਂ ਜਾਣਗੀਆਂ ਤੇ ਅਗਲੇ ਸਾਲ ਦੂਜੇ ਪੜਾਅ ਵਿੱਚ 15,000 ਹੋਰ ਆਸਾਮੀਆਂ ਭਰੀਆਂ ਜਾਣਗੀਆਂ।


LEAVE A REPLY