ਨਵੇਂ ਸਾਲ ਮੌਕੇ ਸਾਲਾਨਾ ਸਮਾਗਮ ਪੁਲਿਸ ਕਮਿਸ਼ਨਰੇਟ ਦਫ਼ਤਰ ਵਿਖੇ 30 ਤੋਂ, ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ 1 ਜਨਵਰੀ ਨੂੰ ਪਾਏ ਜਾਣਗੇ


Ludhiana Police Commissioner Office
ਲੁਧਿਆਣਾ – ਪੁਲਿਸ ਕਮਿਸ਼ਨਰੇਟ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੇ ਆਗਮਨ ‘ਤੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 30 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਕਮਿਊਨਿਟੀ ਪੋਲਸਿੰਗ ਰਿਸੋਰਟ ਸੈਂਟਰ ਦਫ਼ਤਰ ਕਮਿਸ਼ਨਰ ਪੁਲਿਸ ਲੁਧਿਆਣਾ ਵਿਖੇ ਆਰੰਭ ਹੋਵੇਗਾ, ਜਿਸ ਦਾ ਭੋਗ ਮਿਤੀ 1 ਜਨਵਰੀ, 2019 ਨੂੰ ਸਵੇਰੇ 10.30 ਵਜੇ ਪਾਇਆ ਜਾਵੇਗਾ। ਉਪਰੰਤ ਕੀਰਤਨ ਦਰਬਾਰ ਸਜੇਗਾ ਅਤੇ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਇਸ ਸਮਾਗਮ ਵਿੱਚ ਵਧ ਚੜ੍ਹ ਕੇ ਸ਼ਾਮਿਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ।


LEAVE A REPLY