ਵਿਸ਼ਾਣੂਆਂ ਰਾਹੀਂ ਫੈਲਣ ਵਾਲੀਆਂ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਡਿਪਟੀ ਕਮਿਸ਼ਨਰ


ਲੁਧਿਆਣਾ – ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ, ਲੁਧਿਆਣਾ ਨੇ ਵਿਸ਼ਾਣੂਆਂ ਰਾਹੀ ਫੈਲਣ ਵਾਲੀਆਂ ਬੀਮਾਰੀਆਂ, ਜਿਵੇ ਕਿ ਡੇਗੂ, ਮਲੇਰੀਆ, ਚਿਕਨਗੁਨੀਆ, ਕਾਲਾ ਅਜ਼ਾਰ, ਫਲੇਰੀਆ, ਜਪਾਨੀ ਦਿਮਾਗੀ ਬੁਖਾਰ ਅਤੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇ ਗੈਸਟਰੋ, ਹੈਜਾ, ਪੀਲੀਆ, ਟਾਈਫਾਈਡ ਦੀ ਰੋਕਥਾਮ ਲਈ ਸਬੰਧਤ ਅਧਿਕਾਰੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਉਹ ਇਹਨਾਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਲੋਕਾਂ ਨੂੰ ਵੱਡੇ ਪੱਧਰ ਤੇ ਜਾਗਰੂਕ ਕਰਨ। ਸ਼੍ਰੀ ਅਗਰਵਾਲ ਅੱਜ ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿਖੇ ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਅਧੀਨ ਜ਼ਿਲ•ਾ ਪੱਧਰੀ ਡੇਂਗੂ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਸ੍ਰੀ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਨਗਰ ਕੌਸਲਾਂ/ਕਮੇਟੀਆਂ ਦੇ ਕਾਰਜਸਾਧਕ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਇਲਾਕਿਆਂ ਵਿਚ ਗੰਦਗੀ ਦੇ ਪਏ ਢੇਰਾਂ ਨੂੰ ਤੁਰੰਤ ਚੁੱਕਵਾ ਕੇ ਇਹਨਾਂ ਨੂੰ ਡੰਪਿੰਗ ਥਾਵਾਂ ਤੇ ਸੁਟਵਾਉਣ ਉਪਰੰਤ ਇਨ•ਾਂ ਉਪਰ ਤਾਜੀ ਮਿੱਟੀ ਪਵਾ ਕੇ ਮਿਥਾਈਲ ਪਾਊਡਰ ਦਾ ਸਪਰੇ ਕਰਨ ਅਤੇ ਨਾਲੀਆਂ, ਟੈਕੀਆਂ ਜਾਂ ਖਾਲੀ ਪਲਾਟਾਂ ਵਿਚ ਪਾਣੀ ਨਾ ਖੜੇ ਹੋਣ ਨੂੰ ਯਕੀਨੀ ਬਣਾਉਣ ਅਤੇ ਪੈਫਲਿਟਾਂ ਅਤੇ ਮੁਨਾਦੀ ਰਾਹੀਂ ਲੋਕਾਂ ਨੂੰ ਗਰਮੀ ਦੇ ਮੌਸਮ ਵਿਚ ਫੈਲਣ ਵਾਲੀਆਂ ਬੀਮਾਰੀਆਂ ਤੋਂ ਜਾਗਰੂਕ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਰੇਹੜੀਆਂ ਤੇ ਧੂੜ-ਮਿੱਟੀ ਨਾਲ ਭਰੇ ਖੁੱਲੇ ਤੌਰ ਤੇ ਵੇਚੇ ਜਾ ਰਹੇ ਗਲੇ-ਸੜੇ ਫ਼ਲ ਅਤੇ ਸਬਜ਼ੀਆਂ ਨਾ ਖਾਣ ਅਤੇ ਉਬਾਲਿਆ ਅਤੇ ਸਾਫ਼ ਪਾਣੀ ਪੀਣ ਲਈ ਕਿਹਾ। ਉਹਨਾ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਅਤੇ ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਅਤੇ ਢੱਕਣਾ ਨੂੰ ਚੰਗੀ ਤਰਾਂ ਬੰਦ ਰੱਖਣ, ਟੁੱਟੇ ਬਰਤਨਾਂ, ਡਰੱਮਾਂ ਅਤੇ ਟਾਇਰਾਂ ਆਦਿ ਨੂੰ ਖੁਲੇ ਵਿੱਚ ਨਾ ਰੱਖਣ। ਉਹਨਾਂ ਲੋਕਾਂ ਨੂੰ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੌਰ ‘ਤੇ ਲੰਘਾਇਆ ਜਾਵੇ। ਉਹਨਾਂ ਕਿਹਾ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲੇ, ਫਿਰਜ਼ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਰ ਸ਼ੁੱਕਰਵਾਰ ਨੂੰ ਸੁੱਕਾ ਰੱਖਿਆ ਜਾਵੇ, ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਸ੍ਰੀ ਅਗਰਵਾਲ ਨੇ ਸਿਵਲ ਸਰਜਨ ਨੂੰ ਕਿਹਾ ਕਿ ਉਹ ਸਲੱਮ ਏਰੀਏ, ਗੰਦੇ ਨਾਲੇ ਅਤੇ ਜਿੰਨਾਂ ਥਾਵਾਂ ਤੇ ਪਾਣੀ ਖੜਾ ਰਹਿੰਦਾ ਹੈ, ਉਹਨਾਂ ਥਾਵਾਂ ਤੇ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾ ਕਰਵਾਉਣ। ਉਹਨਾ ਸਿਵਲ ਸਰਜਨ ਨੂੰ ਕਿਹਾ ਕਿ ਉਹ ਵੱਖ ਵੱਖ ਬੀਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਕਰਨ ਲਈ ਕੈਪ ਲਗਾਉਣ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡਣ। ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਗਰ-ਨਿਗਮ ਦੀ ਹਦੂਦ ਅੰਦਰ ਅਤੇ ਵੱਡੇ ਪਿੰਡਾਂ ਵਿੱਚ ਨਿੱਜੀ ਤੌਰ ਤੇ ਜਾ ਕੇ ਗੰਦਗੀ/ਕੂੜੇ ਦੇ ਢੇਰਾਂ ਅਤੇ ਪਾਣੀ ਦੇ ਇੱਕਠਾ ਹੋਣ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਇਹਨਾਂ ਢੇਰਾਂ ਨੂੰ ਤੁਰੰਤ ਚੁਕਵਾਉਣ ਅਤੇ ਪਾਣੀ ਦੇ ਟੋਇਆ ਨੂੰ ਭਰਨ ਨੂੰ ਯਕੀਨੀ ਬਣਾਉਣ ਤਾ ਜੋ ਮੱਛਰ ਪੈਦਾ ਨਾ ਹੋ ਸਕੇ।

ਸ੍ਰੀ ਅਗਰਵਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਵਿਚ ਸਵੇਰ ਦੀ ਪ੍ਰਾਰਥਨਾ ਸਮੇ ਬੱਚਿਆਂ ਨੂੰ ਇਹਨਾਂ ਬੀਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਜਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਇਸ ਸਬੰਧੀ ਪੈਫਲਿਟ ਵੰਡਣ ਨੂੰ ਯਕੀਨੀ ਬਣਾਉਣ। ਉਹਨਾ ਜਿਲੇ ਦੇ ਸਾਰੇ ਸਰਕਾਰੀ ਦਫਤਰਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਆਪੋ ਆਪਣੇ ਦਫਤਰਾਂ ਵਿਚ ਸਫਾਈ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕੂਲਰਾਂ ਦੀ ਸਫਾਈ ਕਰਵਾਈ ਜਾਵੇ ਅਤੇ ਹਫਤੇ ਵਿਚ ਇਕ ਵਾਰ ਜਰੂਰ ਪਾਣੀ ਬਦਲਿਆ ਜਾਵੇ ਅਤੇ ਕੂਲਰਾਂ ਦੇ ਪੁਰਾਣੇ ਪੈਡ ਬਦਲੇ ਜਾਣ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਉਹਨਾ ਕਿਹਾ ਕਿ ਇਸ ਕੰਮ ਵਿਚ ਕੁਤਾਹੀ ਨਾ ਵਰਤੀ ਜਾਵੇ| ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਸਿਵਲ ਸਰਜਨ, ਸ੍ਰੀ ਸਤਵੰਤ ਸਿੰਘ ਜੁਆਇੰਟ ਕਮਿਸ਼ਨਰ ਨਗਰ ਨਿਗਮ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।


LEAVE A REPLY