ਲੁਧਿਆਣਾ ਵਿਖੇ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਮਨਾਇਆ ਗਿਆ ਸੜ੍ਹਕ ਸੁਰੱਖਿਆ ਹਫਤਾ


Road safety week held at Government College for Girls in Ludhiana

ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਮਿਤੀ 04-02-19 to 10-2-19 ਤੱਕ ਸੜ੍ਹਕ ਸੁਰੱਖਿਆ ਹਫਤਾ ਮਨਾਇਆ ਗਿਆ। ਜਿਸ ਤਹਿਤ ਕਾਲਜ ਦੀ ਵਾਤਾਵਰਣ ਸੁਸਾਇਟੀ ਵੱਲੋਂ ਸੜਕ ਸੁਰੱਖਿਆ ਹਫ਼ਤਾ ਦੇ ਥੀਮ ਸੜਕ ਸੁਰੱਖਿਆ-ਜੀਵਨ ਸੁਰੱਖਿਆ ਅਧੀਨ ਕਾਲਜ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਅਤੇ ਚਿੰਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਧੀਨ ਲੈਕਚਰ ਰਾਹੀਂ ਵੀ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਦੁਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ ਬਾਰੇ, ਚਾਰਪਈਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ ਬਾਰੇ, ਸੜਕ ਤੇ ਵਾਹਨ ਚਲਾਉਂਦੇ ਸਮੇਂ ਸਾਰੇ ਨਿਯਮਾਂ ਨੂੰ ਪਾਲਣ ਕਰਨ ਦੀ ਹਦਾਇਤ ਵੀ ਕੀਤੀ ਗਈ। ਇਸ ਸਮੇਂ ਕਾਲਜ ਦੇ ਪ੍ਰਿੰਸਪੀਲ ਸ਼੍ਰੀਮਤੀ ਸਵਿਤਾ ਸ਼ਰਮਾ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਵਰਿੰਦਰਜੀਤ ਕੌਰ, ਡਾ. ਅਨੀਤਾ ਜੋਸ਼ੀ, ਮਿਸ ਰਮਨਜੀਤ ਭੱਟੀ, ਸ. ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।


LEAVE A REPLY