ਅਕਾਲੀ ਆਗੂ ਗੋਸ਼ਾ ਦੇ ਭਰਾ ਦੀ ਇਮਾਰਤ ਡਿਗਾਉਣ ਪੁੱਜੀ ਨਗਰ ਨਿਗਮ ਦੀ ਟੀਮ


ਬੁੱਧਵਾਰ ਨੂੰ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੇ ਭਰਾ ਵਲੋਂ ਬਣਾਈ ਗਈ ਇਕ ਇਮਾਰਤ ਨੂੰ ਤੋੜਨ ਲਈ ਨਗਰ ਨਿਗਮ ਦੀ ਟੀਮ ਪੁੱਜ ਗਈ। ਨਗਰ ਨਿਗਮ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਇਮਾਰਤ ਗੈਰ ਕਾਨੂੰਨੀ ਤਰੀਕੇ ਨਾਲ ਬਣੀ ਹੋਈ ਹੈ, ਇਸ ਲਈ ਉਸ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਗੋਸ਼ਾ ਦੇ ਭਰਾ ਦਾ ਕਹਿਣਾ ਹੈ ਕਿ ਇਸ ਇਮਾਰਤ ਨੂੰ ਬਣਾਉਣ ਤੋਂ ਪਹਿਲਾਂ ਉਨ੍ਹਾਂ ਨੇ ਨਗਰ ਨਿਗਮ ਤੋਂ ਨਕਸ਼ਾ ਪਾਸ ਕਰਾਇਆ ਹੋਇਆ ਹੈ।

ਦੱਸ ਦੇਈਏ ਕਿ ਗੁਰਦੀਪ ਸਿੰਘ ਗੋਸ਼ਾ ਨੇ ਬੀਤੇ ਦਿਨ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲ ਕੇ ਉਨ੍ਹਾਂ ਦੇ ਹੱਥ ਲਾਲ ਰੰਗ ਨਾਲ ਰੰਗ ਦਿੱਤੇ ਸਨ, ਜਿਸ ਤੋਂ ਬਾਅਦ ਕਾਂਗਰਸੀ ਅਤੇ ਅਕਾਲੀ ਆਹਮੋ-ਸਾਹਮਣੇ ਹੋ ਗਏ ਅਤੇ ਬਾਅਦ ‘ਚ ਪੁਲਸ ਵਲੋਂ ਗੁਰਦੀਪ ਸਿੰਘ ਗੋਸ਼ਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਅਕਾਲੀਆਂ ਵਲੋਂ ਕੀਤੀ ਇਸ ਕਾਰਵਾਈ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਇਸ ਦੇ ਚੱਲਦਿਆਂ ਹੀ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਲੁਧਿਆਣਾ ਪੁੱਜ ਰਹੇ ਹਨ।

  • 8
    Shares

LEAVE A REPLY