ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ ਮਿਲਣ ਤੇ ਇਲਾਕਾ ਨਿਵਾਸੀਆਂ ਵੱਲੋਂ ਕੀਤਾ ਗਿਆ ਡਾ. ਅਮਰ ਸਿੰਘ ਦਾ ਸਨਮਾਨ


Senior Congress Leader Dr. Amar Singh Honored by Area Residents for getting halwara international airport

ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਨਾਲ ਹਲਕਾ ਰਾਏਕੋਟ ਵਿੱਚ ਖੁਸ਼ੀ ਦੀ ਲਹਿਰ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸੀਨੀਅਰ ਕਾਂਗਰਸੀ ਆਗੂ ਡਾ. ਅਮਰ ਸਿੰਘ ਅਤੇ ਇਲਾਕਾ ਨਿਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਮੰਗ ਨੂੰ ਪੂਰਾ ਕਰਾਉਣ ਤੇ ਇਲਾਕਾ ਨਿਵਾਸੀਆਂ ਨੇ ਡਾ. ਅਮਰ ਸਿੰਘ ਦਾ ਅੱਜ ਥਾਂ-ਥਾਂ ਸਨਮਾਨ ਕਰਦਿਆਂ ਧੰਨਵਾਦ ਕੀਤਾ।

ਕਸਬਾ ਸੁਧਾਰ ਦੇ ਬਾਜ਼ਾਰ ਵਿੱਚ ਪ੍ਰਭਾਵਸ਼ਾਲੀ ਇਕੱਠ ਦੌਰਾਨ ਇਲਾਕਾ ਨਿਵਾਸੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਦੀ ਖਾਸ ਕਰਕੇ ਸਨਅਤੀ ਜ਼ਿਲ੍ਹਾ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਨਿਰਮਾਣ ਆਉਣ ਵਾਲੇ ਸਮੇਂ ਵਿੱਚ ਹਲਕਾ ਰਾਏਕੋਟ ਦੇ ਸਰਬਪੱਖੀ ਵਿਕਾਸ ਨੂੰ ਇਕ ਨਵੀਂ ਬੁਲੰਦੀ ਵੱਲ ਲੈ ਕੇ ਜਾਵੇਗਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਇਸ ਹਵਾਈ ਅੱਡੇ ਨੂੰ ਅਗਲੇ ਤਿੰਨ ਸਾਲਾਂ ਵਿੱਚ ਪੂਰਨ ਵਿੱਚ ਚਾਲੂ ਕਰਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਇਲਾਕਾ ਨਿਵਾਸੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿੱਚ 135.54 ਏਕੜ ਰਕਬੇ ਵਿੱਚ ਕੋਡ-4 ਸੀ ਤਰ੍ਹਾਂ ਦੇ ਜ਼ਹਾਜਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿੱਚ ਨਵੇਂ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ, ਤਿੰਨ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦਾ ਥਾਂ-ਥਾਂ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਸ੍ਰ. ਗੁਰਮੀਤ ਸਿੰਘ ਸੁਧਾਰ ਬਲਾਕ ਪ੍ਰਧਾਨ, ਓ. ਐੱਸ. ਡੀ. ਸ੍ਰ. ਜਗਪ੍ਰੀਤ ਸਿੰਘ ਬੁੱਟਰ, ਸ੍ਰ. ਸੁਖਜੀਵਨ ਸਿੰਘ ਡਾਂਗੋ, ਸ੍ਰ. ਲਾਲ ਸਿੰਘ, ਸ੍ਰ. ਹੈਪੀ ਹਿੱਸੋਵਾਲ, ਸ੍ਰੀ ਬਾਬੂ ਨਾਇਕ, ਸ੍ਰ. ਨਿਰਭੈ ਸਿੰਘ ਰਾਜੋਆਣਾ, ਸ੍ਰ. ਬਲਜੀਤ ਸਿੰਘ ਹਲਵਾਰਾ, ਬਿੱਟੂ ਸਰਪੰਚ ਰੱਤੋਵਾਲ ਅਤੇ ਕਮਲ ਹਲਵਾਰਾ ਨੇ ਹਵਾਈ ਅੱਡੇ ਦੀ ਮੰਗ ਪੂਰੀ ਹੋਣ ’ਤੇ ਡਾ. ਅਮਰ ਸਿੰਘ ਅਤੇ ਉਨ੍ਹਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਦੇ ਸਿਰੇ ਚੜਨ ਨਾਲ ਇਲਾਕੇ ਵਿੱਚ ਖੁਸ਼ਹਾਲੀ ਆਵੇਗੀ ਅਤੇ ਰੋਜ਼ਗਾਰ ਦੇ ਮੌਕੇ ਵਧਣਗੇ।

  • 1
    Share

LEAVE A REPLY