ਹੁਣ ਵਿਆਹ ਤੋਂ ਪਹਿਲਾਂ ਲਾੜੇ ਦਾ ਡੋਪ ਟੈਸਟ ਕਰਵਾਨਾ ਹੋਵੇਗਾ ਲਾਜ਼ਮੀ


Soon Dop Test will be Necessary for Grooms before Marriage in Chandigarh

ਹੁਣ ਵਿਆਹ ਤੋਂ ਪਹਿਲਾਂ ਡੋਪ ਟੈਸਟ ਕਰਵਾਇਆ ਜਾਏਗਾ। ਇਸ ਦੀ ਤਿਆਰੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੀਤੀ ਜਾ ਰਹੀ ਹੈ। ਇਸ ਪ੍ਰਸਤਾਵ ਮੁਤਾਬਕ ਵਿਆਹ ਤੋਂ ਪਹਿਲਾਂ ਲਾੜੇ ਦਾ ਡੋਪ ਟੈਸਟ ਕਰਵਾਇਆ ਜਾਵੇਗਾ। ਹਾਲਾਂਕਿ, ਜੇਕਰ ਮੁੰਡਾ ਇਸ ਲਈ ਸਹਿਮਤੀ ਦਿੰਦਾ ਹੈ ਤਾਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਯੂਟੀ ਦੇ ਅਫ਼ਸਰਾਂ ਨੇ ਅਦਾਲਤ ਨੂੰ ਦੱਸਿਆ ਹੈ ਕਿ ਇਸ ਤਰ੍ਹਾਂ ਦਾ ਟੈਸਟ ਸੰਭਵ ਹੈ। ਪ੍ਰਸ਼ਾਸਨ ਵੱਲੋਂ ਵਕੀਲ ਸੁਕਾਂਤ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਇਸ ਤਰ੍ਹਾਂ ਦੇ ਟੈਸਟ ਕਰਵਾਉਣ ਵਿੱਚ ਕੋਈ ਸਮੱਸਿਆ ਨਹੀਂ ਪਰ ਲਾੜੇ ਦੀ ਸਹਿਮਤੀ ਜ਼ਰੂਰੀ ਹੈ। ਉੱਥੇ ਹੀ ਪੰਜਾਬ ਤੇ ਹਰਿਆਣਾ ਨੇ ਅਦਾਲਤ ਨੂੰ ਇਸ ਸਬੰਧੀ ਆਪਣਾ ਜਵਾਬ ਦਾਇਰ ਕਰਨਾ ਹੈ। ਅਗਲੀ ਸੁਣਵਾਈ 18 ਸਤੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦਾ ਨਿਯੁਕਤੀ ਤੇ ਤਰੱਕੀ ਸਮੇਂ ‘ਤੇ ਡੋਪ ਟੈਸਟ ਕਰਵਾਇਆ ਜਾਵੇਗਾ।


LEAVE A REPLY