ਐਮ .ਟੀ . ਐਸ. ਐਮ. ਕਾਲਜ ਦੀ ਗੋਲਡਨ ਜੁਬਲੀ ਵਰ੍ਹੇਗੰਢ ਦੇ ਮੌਕੇ’ ਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ


ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਦੀ ਗੋਲਡਨ ਜੁਬਲੀ ਦੇ ਅਵਸਰ’ਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ’ ਤੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨ ਉਪਰੰਤ ਸ਼ਬਦ –ਕੀਰਤਨ ਕੀਤਾ ਗਿਆ ।ਹਜ਼ੂਰੀ ਰਾਗੀ ਦਰਬਾਰ ਸਾਹਿਬ ਭਾਈ ਲਖਵਿੰਦਰ ਸਿੰਘ ਜੀ ਨੇ ਆਪਣੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਅਵਸਰ’ਤੇ ਸਾਬਕਾ ਕੈਬਨਿਟ ਮੰਤਰੀ ਸ. ਹੀਰਾ ਸਿੰਘ ਗਾਬੜੀਆ ਜੀ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਉਹਨਾਂ ਨੇ ਸੰਗਤਾਂ ਨੂੰ ਸ਼੍ਰੀ ਗੁਰੁ ਨਾਨਕ ਦੇ ਜੀ ਦੇ ਦੱਸੇ ਮਾਰਗ ਨੂੰ ਅਪਣਾ ਕੇ ਜੀਵਨ ਨੂੰ ਸਮਾਜਿਕ ਕੰਮਾਂ ਵਿੱਚ ਲਗਾਉਣ ਲਈ ਜਾਗਰੂਕ ਕੀਤਾ ।ਕਾਲਜ ਪ੍ਰਿੰਸੀਪਲ ਡਾ.(ਸ਼੍ਰੀਮਤੀ) ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਉਪਰ ਚੱਲਦਿਆ, ਉਹਨਾਂ ਦੀ ਬਾਣੀ ਦਾ ਓਟ,ਆਸਰਾ ਲੈ ਕੇ ਜੀਵਨ ਨੂੰ ਸਹੀ ਢੰਗ ਨਾਲ ਜੀਉਣ ਲਈ ਪ੍ਰੇਰਨਾ ਦਿੱਤੀ ।

ਇਸ ਅਵਸਰ’ਤੇ ਸ. ਹੀਰਾ ਸਿੰਘ ਜੀ ਗਾਬੜੀਆ ਦੁਆਰਾ ਕਾਲਜ ਦੇ ਪੰਜਾਬੀ ਵਿਭਾਗ ਅਤੇ ਕਾਮਰਸ ਵਿਭਾਗ ਵੱਲੋਂ ਸੰਪਾਦਿਤ ਪੁਸਤਕਾਂ ‘ਵਿਸ਼ਵੀਕਰਨ ਦੇ ਸੰਦਰਭ ਵਿੱਚ – ਪੰਜਾਬੀ ਭਾਸ਼ਾ,ਸਾਹਿਤ ਅਤੇ ਸੱਭਿਆਚਾਰ’ ਦਾ ਲੋਕ –ਅਰਪਣ ਵੀ ਕੀਤਾ ਗਿਆ । ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਅਤੇ ਸਕੱਤਰ ਸ. ਕੰਵਲਇੰਦਰ ਸਿੰਘ ਨੇ ਇਸ ਮੌਕੇ’ਤੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕਰਦਿਆਂ ਉਹਨਾਂ ਦੀਆਂ ਸਿਖਵਿਆਂ ਅਪਣਾਉਣ ਲਈ ਪ੍ਰੇਰਿਆ ।


LEAVE A REPLY