ਲੁਧਿਆਣਾ ਚ 15 ਨੂੰ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਹੋਵੇਗਾ ਰਾਜ ਪੱਧਰੀ ਸਮਾਗਮ ਦਾ ਆਯੋਜਨ – ਡਿਪਟੀ ਕਮਿਸ਼ਨਰ


 

ਲੁਧਿਆਣਾ – ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਸੰਘਰਸ਼ ਦੇ ਮਹਾਨ ਨਾਇਕ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਇਹ ਸਮਾਗਮ ਮਿਤੀ 15 ਮਈ, 2019 ਦਿਨ ਬੁੱਧਵਾਰ ਨੂੰ ਸਥਾਨਕ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਰਤ ਨਗਰ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਜਾਵੇਗਾ, ਜੋ ਕਿ ਸਵੇਰੇ 08.00 ਵਜੇ ਸ਼ੁਰੂ ਹੋਵੇਗਾ। ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।


LEAVE A REPLY