ਆਜ਼ਾਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਸ਼ਟਰੀ ਲਹਿਰਾਉਣਗੇ ਝੰਡਾ


ਲੁਧਿਆਣਾ – ਇਸ ਵਾਰ 15 ਅਗਸਤ ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਜਾਵੇਗਾ।ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਹ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ 15 ਅਗਸਤ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਰੱਖੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੀ।ਉਹਨਾਂ ਦੱਸਿਆ ਕਿ ਅਜ਼ਾਦੀ ਦਿਹਾੜੇ ‘ਤੇ ਕੀਤੇ ਜਾਣ ਵਾਲੇ ਰੰਗਾਰੰਗ ਸਮਾਗਮ ਦੀਆਂ ਰੀਹਰਸਲਾਂ ਮਿਤੀ 8, 9, 10 ਅਤੇ 11 ਅਗਸਤ, 2018 ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਕੀਤੀਆਂ ਜਾਣਗੀਆਂ ਅਤੇ ਅੰਤਿਮ ਤੇ ਫੁੱਲ ਡਰੈੱਸ ਰੀਹਰਸਲ 13 ਅਗਸਤ, 2018 ਨੂੰ ਹੋਵੇਗੀ।

ਉਹਨਾਂ ਦੱਸਿਆ ਕਿ ਇਸ ਵਾਰ ਸੱਭਿਆਚਾਰਕ ਸਮਾਗਮ ਵਧੇਰੇ ਰੌਚਿਕ ਤੇ ਪ੍ਰਭਾਵਸ਼ਾਲੀ ਹੋਵੇਗਾ ਅਤੇ ਮਾਰਚ ਪਾਸਟ, ਪੀ.ਟੀ.ਸ਼ੋਅ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ ਤੇ ਹੋਰ ਵੀ ਕਈ ਤਰਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਹੋਰ ਸੰਬੰਧਤਾਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਅਜ਼ਾਦੀ ਦਿਹਾੜੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ।ਉਹਨਾਂ ਇਹ ਵੀ ਹਦਾਇਤ ਕੀਤੀ ਕਿ ਸਮਾਗਮ ਵਿੱਚ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ ਅਤੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੀਵਿਊ ਮੀਟਿੰਗ 9 ਅਗਸਤ, 2018 ਨੂੰ ਹੋਵੇਗੀ।

  • 719
    Shares

LEAVE A REPLY