ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਸਮੂਹਿਕ ਬਲਾਤਕਾਰ ਮਾਮਲੇ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਅਤੇ ਵਰਕਰਾਂ ਦੇ ਨਾਲ ਕੀਤੀ ਗਈ ਬੈਠਕ


sukhbir singh badal

ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਲ ਲੁਧਿਆਣਾ ਦੌਰੇ ਤੇ ਰਹੇ ਇਸ ਦੌਰਾਨ ਉਨ੍ਹਾਂ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਬੈਠਕਾਂ ਕੀਤੀਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਚ ਹੋਏ ਸਮੂਹਿਕ ਬਲਾਤਕਾਰ ਮਾਮਲੇ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਚ ਕਾਨੂੰਨ ਵਿਵਸਥਾ ਦੀ ਹਾਲਤ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ| ਇਸ ਦੇ ਨਾਲ ਹੀ ਉਨ੍ਹਾਂ ਲੋਕ ਸਭਾ ਚੋਣਾਂ ਤੇ ਸੀਟਾਂ ਦੀ ਵੰਡ ਨੂੰ ਲੈ ਕੇ ਕਿਹਾ ਕਿ ਜੋ ਵੀ ਕਾਬਿਲ ਉਮੀਦਵਾਰ ਹੋਵੇਗਾ ਉਸ ਨੂੰ ਹੀ ਟਿਕਟ ਦੇਵੇਗੀ| ਇਸ ਦੌਰਾਨ ਹਰੀਸ਼ ਰਾਏ ਢਾਂਡਾ ਨੂੰ ਅਕਾਲੀ ਦਲ ਚ ਸ਼ਾਮਿਲ ਕਰਵਾਇਆ ਅਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ

ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦਾ ਪੰਜਾਬ ਤੋਂ ਕੰਟਰੋਲ ਖਤਮ ਹੋ ਗਏ ਉਨ੍ਹਾਂ ਕਿਹਾ ਕਿ ਪੁਲਿਸ ਦਾ ਹਾਲਾਤਾਂ ਦੇ ਉੱਤੇ ਕੋਈ ਵੀ ਕੰਟਰੋਲ ਨਹੀਂ ਹੈ ਸੁਖਬੀਰ ਬਾਦਲ ਕਿਹਾ ਕਿ ਪੰਜਾਬ ਦੀ ਸਰਕਾਰ ਦਾ ਬਹੁਤ ਬੁਰਾ ਹਾਲ ਹੈ, ਉਧਰ ਪਟਿਆਲਾ ਦੇ ਵਿੱਚ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਹੋਏ ਲਾਠੀਚਾਰਜ ਦੀ ਵੀ ਉਨ੍ਹਾਂ ਨੇ ਸਖਤ ਸ਼ਬਦਾਂ ਚ ਨਿੰਦਿਆ ਕੀਤੀ ਅਤੇ ਕਿਹਾ ਕਿ ਇਹ ਮਾੜੀ ਗੱਲ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਕਿਸੇ ਨੂੰ ਵੀ ਨਹੀਂ ਮਿਲਦਾ, ਸੁਖਬੀਰ ਬਾਦਲ ਨੇ ਇਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਚ ਕੋਈ ਮੁੱਖ ਮੰਤਰੀ ਨਹੀਂ ਹੈ ਉਹ ਕਿਸੇ ਨੂੰ ਵੀ ਨਹੀਂ ਮਿਲਦੇ|

ਪ੍ਰਿਅੰਕਾ ਗਾਂਧੀ ਨੂੰ ਕਾਂਗਰਸ ਦਾ ਜਨਰਲ ਸਕੱਤਰ ਬਣਾਏ ਜਾਣ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਸ ਦਾ ਕੋਈ ਵੀ ਅਸਰ ਨਹੀਂ ਹੋਵੇਗਾ ਨਾਲ ਹੀ ਉਨ੍ਹਾਂ ਪੰਜਾਬ ਚ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਤੇ ਕਬਜ਼ਾ ਕਰੇਗੀ, ਸੁਖਬੀਰ ਬਾਦਲ ਨੇ ਕਿਹਾ ਕਿ ਜਿਵੇਂ ਹੀ ਇਲੈਕਸ਼ਨ ਨੇੜੇ ਆਉਣਗੇ ਉਦੋਂ ਉਹ ਆਪਣਾ ਉਮੀਦਵਾਰ ਐਲਾਨ ਦੇਣਗੇ|


LEAVE A REPLY