ਲੁਧਿਆਣਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ


ਲੁਧਿਆਣਾ ਦੇ ਥਾਣਾ ਟਿੱਬਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਗੁਪਾਲ ਨਗਰ ਚੌਂਕ ਵਿਚ ਸਪੈਸ਼ਲ ਨਾਕੇ ਦੌਰਾਨ ਲੁੱਟਾਂ ਖੋਹਾਂ ਕਰਨ ਵਾਲੇ 3 ਲੁਟੇਰਾ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਲੁਟੇਰਾ ਪੁਲਿਸ ਨੂੰ ਚਕਮਾ ਦੇਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਲੀਪ ਬੇਦੀ ਨੇ ਦੱਸਿਆ ਕਿ ਪੁਲਿਸ ਨੂੰ ਲੁਟੇਰਿਆਂ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸਦੇ ਅਧਾਰ ਤੇ ਗੁਪਾਲ ਨਗਰ ਚੌਂਕ ਵਿੱਚ ਸਪੈਸ਼ਲ ਨਾਕੇ ਦੌਰਾਨ ਦੋ ਮੋਟਰਸਾਈਕਲਾਂ ਤੇ ਸਵਾਰ 4 ਨੌਜਵਾਨਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹ ਮੋਟਰਸਾਈਕਲ ਭਜਾਉਣ ਲੱਗੇ ਪਰ ਪੁਲਿਸ ਦੀ ਮੁਸਤੈਦੀ ਦੇ ਚਲਦਿਆਂ ਉਹਨਾਂ ਵਿਚੋਂ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਅਤੇ ਇਕ ਲੁਟੇਰਾ ਭੱਜਣ ਵਿੱਚ ਕਾਮਯਾਬ ਹੋ ਗਿਆ।

ਸ਼੍ਰੀ ਬੇਦੀ ਨੇ ਕਿਹਾ ਕਿ ਕਾਬੂ ਕੀਤੇ ਆਰੋਪੀਆਂ ਕੋਲੋਂ 2 ਚੋਰੀ ਕੀਤੇ ਮੋਟਰਸਾਈਕਲ, 7 ਮੋਬਾਈਲ ਫ਼ੋਨ ਤੇ ਇੱਕ ਦਾਤ ਬਰਾਮਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਤੀਨੋਂ ਆਰੋਪੀ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਕਰਨ ਲਈ ਇਹਨਾਂ ਨੇ ਲੁੱਟਾਂ ਖੋਹਾਂ ਕਰਨ ਲਈ ਇਕ ਗਿਰੋਹ ਬਣਾ ਲਿਆ । ਸ਼੍ਰੀ ਬੇਦੀ ਨੇ ਕਿਹਾ ਕਿ ਇਹਨਾਂ ਤਿੰਨਾਂ ਆਰੋਪੀਆਂ ਵਿਚੋਂ 2 ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਨੇ ਆਰੋਪੀਆਂ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।


LEAVE A REPLY