ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ


Today Vice President will lay kartarpur corridor foundation stone

ਸਿੱਖ ਸੰਗਤਾਂ ਦੇ ਲਈ ਅੱਜ ਬਹੁਤ ਹੀ ਖਾਸ ਤੇ ਇਤਿਹਾਸਿਕ ਦਿਨ ਹੈ। ਦੱਸ ਦਈਏ ਕਿ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਅੱਜ ਨੀਂਹ ਪੱਥਰ ਰੱਖਿਆ ਜਾਣਾ ਹੈ।ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ। ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਵੀ ਮੌਜੂਦ ਰਹਿਣਗੇ। ਦੱਸਣਯੋਗ ਗੱਲ ਹੈ ਕਿ ਭਾਰਤ ਸਰਕਾਰ ਨੇ ਇਸਦਾ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਲਿਆ ਸੀ।


LEAVE A REPLY