ਰੇਲਵੇ ਪੁਲਸ ਦੇ ਸੀ. ਆਈ. ਏ. ਵਿੰਗ ਨੇ ਨਸ਼ੇ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਦੋ ਆਰੋਪੀਆਂ ਨੂੰ ਕੀਤਾ ਕਾਬੂ


Two Accused Arrested by CIA Wing with Banned Medicines at Railway Station Ludhiana

ਲੁਧਿਆਣਾ – ਸਥਾਨਕ ਰੇਲਵੇ ਪੁਲਸ ਦੇ ਸੀ. ਆਈ. ਏ. ਵਿੰਗ ਵਲੋਂ ਸਥਾਨਕ ਰੇਲਵੇ ਸਟੇਸ਼ਨ ਤੇ ਚੈਕਿੰਗ ਦੌਰਾਨ ਦੋ ਦੋਸ਼ੀਆਂ ਨੂੰ ਨਸ਼ੇ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਸੀ. ਆਈ. ਏ. ਵਿੰਗ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਏ. ਐੱਸ. ਆਈ. ਪਲਵਿੰਦਰ ਸਿੰਘ ਅਤੇ ਪੁਲਸ ਪਾਰਟੀ ਦੇ ਨਾਲ ਰੇਲਵੇ ਸਟੇਸ਼ਨ ਤੇ ਚੈਕਿੰਗ ਕਰ ਰਹੇ ਸਨ ਕਿ ਦੋ ਨੌਜਵਾਨਾਂ ਨੇ ਪੁਲਸ ਨੂੰ ਦੇਖ ਪਲੇਟਫਾਰਮ ਤੋਂ ਬਾਹਰ ਖਿਸਕਣ ਦਾ ਯਤਨ ਕੀਤਾ। ਸ਼ੱਕ ਹੋਣ ਤੇ ਉਨ੍ਹਾਂ ਨੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਨਸ਼ੇ ਦੇ ਤੌਰ ਤੇ ਵਰਤੀ ਜਾਣ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਦੀਆਂ 1800 ਗੋਲੀਆਂ ਬਰਾਮਦ ਹੋਈਆਂ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਥਾਣੇ ਲਿਆਂਦਾ ਗਿਆ।

ਜਸਕਰਨ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਹੱਲਾ ਕਬੀਰ ਨਗਰ ਤੁੰਗ ਵਾਲਾ ਮਜੀਠਾ ਰੋਡ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਪਨ ਅਤੇ ਰੋਕੀ ਦੇ ਰੂਪ ਵਿਚ ਹੋਈ ਹੈ ਨੇ ਪੁੱਛਗਿਛ ਦੌਰਾਨ ਦੱਸਿਆ ਕਿ ਉਹ ਇਹ ਨਸ਼ੇ ਵਾਲੀਆਂ ਦਵਾਈਆਂ ਉਤਰਾਖੰਡ ਦੇ ਰੁਡ਼ਕੀ ਤੋਂ ਲੈ ਕੇ ਆਏ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਖੁਦ ਨਸ਼ੇ ਦੇ ਤੌਰ ਤੇ ਇਸਤੇਮਾਲ ਕਰਨਾ ਸੀ ਅਤੇ ਕੁਝ ਅੱਗੇ ਨਸ਼ੇ ਦੇ ਆਦੀ ਲੋਕਾਂ ਨੂੰ ਵੇਚਣੀਆਂ ਸੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਤੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


LEAVE A REPLY