ਲੁਧਿਆਨਾ ਵਿੱਚ ਐੱਸ. ਟੀ. ਐੱਫ. ਨੇ ਇਨੋਵਾ ਸਵਾਰ 2 ਨੌਜਵਾਨਾਂ ਨੂੰ 5 ਕਰੋੜ ਦੀ ਹੈਰੋਇਨ ਸਣੇ ਕੀਤਾ ਗ੍ਰਿਫਤਾਰ


Accused Arrested

ਦਿੱਲੀ ਦੇ ਇਕ ਨਾਈਜੀਰੀਅਨ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਮਹਾਨਗਰ ਵਿਚ ਆਪਣੇ ਗਾਹਕਾਂ ਨੂੰ ਮਹਿੰਗੇ ਭਾਅ ‘ਤੇ ਸਪਲਾਈ ਕਰਨ ਵਾਲੇ ਇਨੋਵਾ ਸਵਾਰ 2 ਨੌਜਵਾਨਾਂ ਨੂੰ ਐੱਸ. ਟੀ. ਐੱਫ. ਨੇ 5 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਐੱਸ. ਟੀ. ਐੱਫ. ਲੁਧਿਆਣਾ-ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਟੀਮ ਥਾਣਾ ਮੋਤੀ ਨਗਰ ਦੇ ਅਧੀਨ ਆਉਂਦੇ ਮਲਹੋਤਰਾ ਚੌਕ ‘ਚ ਮੌਜੂਦ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਸਾਹਮਣੇ ਤੋਂ ਆ ਰਹੀ ਇਨੋਵਾ ਗੱਡੀ ਨੂੰ ਰੋਕਿਆ, ਜਿਸ ‘ਚ 2 ਨੌਜਵਾਨ ਸਵਾਰ ਸਨ। ਜਦ ਟੀਮ ਨੇ ਗੱਡੀ ਦੀ ਤਲਾਸ਼ੀ ਲੈਣੀ ਚਾਹੀ ਤਾਂ ਨੌਜਵਾਨਾਂ ਨੇ ਇਹ ਕਹਿੰਦੇ ਹੋਏ ਨਾਂਹ ਕਰ ਦਿੱਤੀ ਕਿ ਉਹ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿਚ ਹੀ ਤਲਾਸ਼ੀ ਦੇਣਗੇ। ਇਸ ਤੋਂ ਬਾਅਦ ਐੱਸ. ਟੀ. ਐੱਫ. ਖੰਨਾ ਦੇ ਐੱਸ. ਪੀ. ਰਾਜੇਸ਼ ਕੁਮਾਰ ਨੂੰ ਬੁਲਾਇਆ ਗਿਆ, ਜਿਨ੍ਹਾਂ ਦੀ ਮੌਜੂਦਗੀ ਵਿਚ ਇਨੋਵਾ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਪਿਛਲੀ ਸੀਟ ਹੇਠਾਂ 1 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

  • 1
    Share

LEAVE A REPLY