ਸੂਬੇ ਨੂੰ ਫੂਡ ਪ੍ਰੋਸੈਸਿੰਗ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ,ਲੁਧਿਆਣਾ ਅਤੇ ਰਾਜਪੁਰਾ ਵਿਖੇ ਮੈਨੂੰਫੈਕਚਰਿੰਗ ਕਲੱਸਟਰ ਸਥਾਪਤ ਕੀਤੇ ਜਾਣਗੇ


ਲੁਧਿਆਣਾ – ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿੱਚ ਉਦਯੋਗਾਂ ਲਈ ਦਿਨੋਂ ਦਿਨ ਮਜ਼ਬੂਤ ਹੁੰਦੇ ਜਾ ਰਹੇ ਬੁਨਿਆਦੀ ਢਾਂਚੇ ਅਤੇ ਵਧ ਰਹੀਆਂ ਸੰਭਾਵਨਾਵਾਂ ਦੇ ਚੱਲਦਿਆਂ ਪੰਜਾਬ ਨੂੰ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਦਿਸ਼ਾ ਵਿੱਚ ਉਦਯੋਗਾਂ ਲਈ ਜਿੱਥੇ ਸਾਜਗਾਰ ਮਾਹੌਲ ਦੀ ਸਿਰਜਣਾ ਕੀਤੀ ਜਾ ਰਹੀ ਹੈ, ਉਥੇ ਹੀ ਰਾਜ ਦੇ ਐਗਰੋ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਖੇਤਰ ਨੂੰ ਅਹਿਮ ਸੈਕਟਰ ਵਜੋਂ ਵਿਕਸਤ ਕਰਨ ਲਈ ਕਈ ਵਿੱਤੀ ਅਤੇ ਗੈਰ ਵਿੱਤੀ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ।

ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੰਨਫੈੱਡਰੇਸ਼ਨ ਆਫ਼ ਇੰਡੀਅਨ ਇੰਡਸਟਰੀਜ਼ (ਸੀ. ਆਈ. ਆਈ.) ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਭਾਈਵਾਲੀ ਨਾਲ ਆਯੋਜਿਤ ਕੀਤੇ ਗਏ ਪਹਿਲੇ ‘ਪੰਜਾਬ ਐਗਰੀ ਐਂਡ ਫੂਡ ਕੰਕਲੇਵ’ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਚੁਸਤ ਦਰੁਸਤ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੀ ‘ਭੋਜਨ ਟੋਕਰੀ’ ਵਜੋਂ ਜਾਣਿਆ ਜਾਂਦਾ ਹੈ, ਜਦਕਿ ਪੰਜਾਬ ਸਰਕਾਰ ਇੱਕ ਕਦਮ ਹੋਰ ਅੱਗੇ ਵਧਦਿਆਂ ਇਸ ਨੂੰ ਹੁਣ ‘ਫੂਡ ਪ੍ਰੋਸੈਸਿੰਗ ਹੱਬ’ ਵਜੋਂ ਵਿਕਸਤ ਕਰਨ ਲਈ ਯਤਨਸ਼ੀਲ ਹੈ।

ਉਨਾਂ ਕਿਹਾ ਕਿ ਇੱਕ ਪਾਸੇ ਜਿੱਥੇ ਸੂਬੇ ਵਿੱਚ ਤਿੰਨ ਮੈਗਾ ਫੂਡ ਪਾਰਕਾਂ (ਲਾਡੋਵਾਲ ਫੂਡ ਪਾਰਕ ਲੁਧਿਆਣਾ, ਸੁਖਜੀਤ ਮੈਗਾ ਫੂਡ ਪਾਰਕ ਫਗਵਾੜਾ ਅਤੇ ਇੰਟਰਨੈਸ਼ਨਲ ਮੈਗਾ ਫੂਡ ਪਾਰਕ ਫਾਜ਼ਿਲਕਾ) ਸਥਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਅੰਮ੍ਰਿਤਸਰ-ਕੋਲਕਾਤਾ ਇੰਡਸਟਰੀਅਲ ਕੋਰੀਡੋਰ ਤਹਿਤ ਸੂਬੇ ਵਿੱਚ ਦੋ ਮੈਨੂੰਫੈਕਚਰਿੰਗ ਕਲੱਸਟਰ ਸਥਾਪਤ ਕੀਤੇ ਜਾਣਗੇ। ਜਿਨਾਂ ਵਿੱਚ ਲੁਧਿਆਣਾ ਵਿਖੇ ‘ਉੱਚ ਤਕਨੀਕ ਮੈਨੂੰਫੈਕਚਰਿੰਗ ਕਲੱਸਟਰ’ ਅਤੇ ਰਾਜਪੁਰਾ (ਪਟਿਆਲਾ) ਵਿਖੇ ‘ਇੰਟੈਗਰੇਟਿਡ ਮੈਨੂੰਫੈਕਚਰਿੰਗ ਕਲੱਸਟਰ’ ਸਥਾਪਤ ਕਰਨਾ ਸ਼ਾਮਿਲ ਹੈ। ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਲਈ ਸਰਕਾਰ ਵੱਲੋਂ ਬਹੁਤ ਅੱਛਾ ‘ਈਕੋਸਿਸਟਮ’ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਹੈ। ਇਥੇ ਉਦਯੋਗਾਂ ਲਈ ਸਸਤੀ ਦਰ ‘ਤੇ ਲੋੜ ਮੁਤਾਬਿਕ ਪੂਰੀ ਬਿਜਲੀ ਸਪਲਾਈ ਕੀਤੀ ਜਾਂਦੀ ਹੈ।

ਸ੍ਰੀ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਦੀਆਂ ਅਪਾਰ ਸੰਭਾਵਨਾਵਾਂ ਹਨ ਕਿਉਂਕਿ ਵਿਸ਼ਵ ਬੈਂਕ ਨੇ ਪੰਜਾਬ ਨੂੰ ਨਵਾਂ ਉੱਦਮ ਸੌਖੇ ਤਰੀਕੇ ਨਾਲ ਸਥਾਪਤ ਕਰਨ ਲਈ ਦੇਸ਼ ਦਾ ਸਭ ਤੋਂ ਵਧੀਆ ਸੂਬਾ ਘੋਸ਼ਿਤ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਰੇਟਿੰਗ ਏਜੰਸੀਆਂ ਨੇ ਵੀ ਪੰਜਾਬ ਦੇ ਵਿਕਾਸ ਮਾਡਲ ਨੂੰ ਮਾਨਤਾ ਦਿੱਤੀ ਹੈ। ਪਿਛਲੇ ਕੁਝ ਸਮੇਂ ਦੌਰਾਨ ਦੇਸ਼ ਵਿਦੇਸ਼ ਦੇ 150 ਨਿਵੇਸ਼ਕਾਂ ਨੇ ਇਕੱਲੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ 7 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦਾ ਨਿਵੇਸ਼ ਕੀਤਾ ਹੈ, ਜਿਨਾਂ ਵਿੱਚ ਵਿਸ਼ਵ ਪੱਧਰੀ ਕੰਪਨੀਆਂ ਆਈ. ਟੀ. ਸੀ., ਪੈਪਸੀ, ਮਹਿੰਦਰਾ, ਗੋਦਰੇਜ, ਕਾਰਗਿਲ, ਨੈਰੋਲੈਕ ਅਤੇ ਰਿਲਾਂਇਸ ਆਦਿ ਸ਼ਾਮਿਲ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਨਅਤੀ ਅਤੇ ਵਪਾਰਕ ਨੀਤੀ-2017 ਵਿੱਚ ਰਾਜ ਦੇ ਐਗਰੋ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਖੇਤਰ ਨੂੰ ਅਹਿਮ ਸੈਕਟਰ ਵਜੋਂ ਵਿਕਸਤ ਕਰਨ ਲਈ ਕਈ ਵਿੱਤੀ ਅਤੇ ਗੈਰ ਵਿੱਤੀ ਰਿਆਇਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ।

ਅਗਲੇ ਪਣੇ ਤੇ ਵੇਖੋ ਸਾਰੀ ਖਬਰ

  • 2.4K
    Shares

LEAVE A REPLY